ਅੰਮ੍ਰਿਤਸਰ: ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਆਰ ਪਾਰ ਦੀ ਲੜਾਈ ਸ਼ੁਰੂ ਕਰ ਦਿੱਤੀ ਗਈ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜੰਡਿਆਲਾ ਗੁਰੂ ਦੇ ਰੇਲਵੇ ਸਟੇਸ਼ਨ ਨੇੜੇ ਧਰਨੇ ‘ਤੇ ਬੈਠੀ ਹੋਈ ਹੈ। ਬੀਤੇ ਦਿਨੀਂ ਪੰਜਾਬ ਵਿਚ ਰੇਲ ਸੇਵਾ ਬਹਾਲ ਕਰ ਦਿੱਤੀ ਗਈ ਸੀ, ਜਿਸ ਨੂੰ ਦੇਖਦੇ ਹੋਏ ਸਵੇਰੇ ਸਾਢੇ ਤਿੰਨ ਵਜੇ ਗੋਲਡਨ ਟੈਂਪਲ ਐਕਸਪ੍ਰੈਸ ਅੰਮ੍ਰਿਤਸਰ ਲਈ ਰਵਾਨਾ ਕੀਤੀ ਜਾਣੀ ਸੀ। ਇਸ ਦਾ ਜਿਵੇਂ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੇ ਆਪਣਾ ਧਰਨਾ ਰੇਲਵੇ ਟਰੈਕ ‘ਤੇ ਲਗਾ ਦਿੱਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਐਲਾਨਿਆ ਹੋਇਆ ਕਿ ਸਿਰਫ਼ ਮਾਲ ਗੱਡੀਆਂ ਨੂੰ ਹੀ ਪੰਜਾਬ ਵਿੱਚ ਰਸਤਾ ਦਿੱਤਾ ਜਾਵੇਗਾ ਪੈਸੰਜਰ ਗੱਡੀਆਂ ਲਈ ਲਾਂਘਾ ਨਹੀਂ ਦੇਵਾਂਗੇ। ਜਿਸ ਤਹਿਤ ਕਿਸਾਨ ਸਵੇਰੇ ਤੜਕੇ ਜੰਡਿਆਲਾ ਗੁਰੂ ਰੇਲਵੇ ਸਟੇਸ਼ਨ ਨੇੜੇ ਪਟੜੀਆਂ ਤੇ ਬੈਠ ਗਏ।
ਜਿਸ ਤੋਂ ਬਾਅਦ ਰੇਲਵੇ ਟਰੈਕ ‘ਤੇ ਹੀ ਕਿਸਾਨਾਂ ਨੇ ਜ਼ਬਰਦਸਤ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਇਸ ਨੂੰ ਦੇਖਦੇ ਹੋਏ ਅੰਮ੍ਰਿਤਸਰ ਦੇ ਡੀਸੀ ਸਮੇਤ ਸੀਨੀਅਰ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਪਹੁੰਚੇ ਜੋ ਬੇਸਿੱਟਾ ਰਹੀ।