ਖੇਤੀ ਆਰਡੀਨੈਂਸ ਵਿਰੋਧ ਕਿਸਾਨਾਂ ਨੇ ਰਾਜਪੁਰਾ ‘ਚ ਅੰਬਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ਕੀਤਾ ਜਾਮ

TeamGlobalPunjab
1 Min Read

ਰਾਜਪੁਰਾ : ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਕਾਂਗਰਸ ਸਰਕਾਰ ਦੀਆਂ ਲੋਕ ਅਤੇ ਰਾਸ਼ਟਰ ਵਿਰੋਧੀ ਨੀਤੀਆਂ ਦੇ ਖਿਲਾਫ਼ ਕਿਸਾਨ ਸੜਕਾਂ ‘ਤੇ ਨਿੱਤਰੇ ਹਨ। ਆਰਡੀਨੈਂਸ ਨੂੰ ਰੱਦ ਕਰਨ ਦੇ ਲਈ ਪਟਿਆਲਾ ਦੇ ਰਾਜਪੁਰਾ ਵਿੱਚ ਵੀ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਲੁਧਿਆਣਾ-ਅੰਬਾਲਾ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ।

ਕਈ ਘੰਟੇ ਹਾਈਵੇ ਜਾਮ ਰਹਿਣ ਦੇ ਨਾਲ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਆਈਆਂ। ਉਧਰ ਰਾਜਪੁਰਾ ਸਰਹੰਦ ਰੋਡ ਨੂੰ ਵੀ ਪੂਰੀ ਤਰ੍ਹਾਂ ਦੇ ਨਾਲ ਬੰਦ ਕਰ ਦਿੱਤਾ ਗਿਆ। ਕਿਸਾਨ ਕੇਂਦਰ ਵੱਲੋਂ ਜਾਰੀ ਕੀਤੇ ਗਏ ਤਿੰਨ ਆਰਡੀਨੈਂਸਾਂ ਅਤੇ ਬਿਜਲੀ ਸੋਧ ਬਿੱਲ 2020 ਦੇ ਖਿਲਾਫ਼ ਨਿੱਤਰੇ ਹੋਏ ਹਨ।

Share this Article
Leave a comment