ਚੰਡੀਗੜ੍ਹ: ਕਿਸਾਨ ਆਗੂਆਂ ਵੱਲੋਂ ਸਰਕਾਰ ਦੇ ਰਵਈਏ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਵਾਪਿਸ ਨਾ ਕਰਨ ਦੇ ਰੋਸ ਵਜੋਂ ਐਲਾਨ ਕੀਤਾ ਗਿਆ ਹੈ ਕਿ ਉਨ੍ਹਾਂ ਨੇ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨਾਂ ਨੇ ਸਪਸ਼ਟ ਕਹਿ ਦਿੱਤਾ ਕਿ ਉਹ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਹੋਰ ਕਿਸੇ ਵੀ ਗੱਲ ਨਾਲ ਸਹਿਮਤ ਨਹੀਂ ਹਨ। ਕਿਸਾਨਾਂ ਵਲੋਂ ਸਿੰਘੁ ਬਾਰਡਰ ‘ਤੇ ਕੀਤੀ ਗਈ ਇਕ ਪੱਤਰਕਾਰ ਮਿਲਣੀ ਵਿੱਚ ਪੱਛਮੀ ਬੰਗਾਲ, ਤੇਲੰਗਾਨਾ ਅਤੇ ਆਂਧਰਾ ਪ੍ਰਦੇਸ਼ ਤੋਂ ਆਏ ਕਿਸਾਨ ਆਗੂ ਵੀ ਹਾਜ਼ਰ ਸਨ। ਕਿਸਾਨਾਂ ਆਗੂਆਂ ਨੇ ਕਿਹਾ ਕਿ 5 ਦਸੰਬਰ ਨੂੰ ਕਿਸਾਨਾਂ ਵੱਲੋਂ ਸਾਰੀਆਂ ਥਾਂਵਾਂ ‘ਤੇ ਪੁਤਲੇ ਫੂਕੇ ਜਾਣਗੇ ਤੇ 7 ਦਸੰਬਰ ਨੂੰ ਵੱਖ ਵੱਖ ਸਖਸ਼ੀਅਤਾਂ ਵਲੋਂ ਮੈਡਲ ਵਾਪਸ ਕੀਤੇ ਜਾਣਗੇ।
ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਭਾਰਤ ਬੰਦ ਦੇ ਸੱਦੇ ਦੌਰਾਨ ਪੂਰੇ ਦੇਸ਼ ਦੇ ਟੋਲ ਪਲਾਜ਼ੇ ਵੀ ਫ੍ਰੀ ਕਰਵਾਉਣ ਦੀ ਕਿਸਾਨਾਂ ਦਾ ਇਰਾਦਾ ਹੈ। ਇਸ ਮੌਕੇ ਯੋਗੇਂਦਰ ਯਾਦਵ ਨੇ ਕਿਹਾ ਕਿ ਕਈ ਸੂਬਿਆਂ ਤੋਂ ਕਿਸਾਨ ਅੰਦੋਲਨ ਨੂੰ ਹਮਾਇਤ ਮਿਲ ਰਹੀ ਹੈ। ਉਨ੍ਹਾਂ ਨੇ ਦਾਅਵਾ ਕੀਤਾ ਹੈ ਕਿ 10 ਟਰੇਡ ਯੂਨੀਅਨਾਂ ਦੀ ਫੈਡਰੇਸ਼ਨਾਂ ਨੇ ਵੀ ਅੰਦੋਲਨ ਨੂੰ ਸਮਰਥਨ ਦਿੱਤਾ ਹੈ।
ਕਿਸਾਨਾਂ ਵੱਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ
Leave a Comment
Leave a Comment