ਚੰਡੀਗੜ੍ਹ: ਖੇਤੀ ਕਾਨੂੰਨ ਖਿਲਾਫ਼ ਕਿਸਾਨਾਂ ਵੱਲੋਂ ਲਗਾਤਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਨੂੰ ਦੇਖਦੇ ਹੋਏ ਹੁਣ ਇਹ ਅੰਦੋਲਨ ਦੇਸ਼ ਭਰ ‘ਚ ਕੀਤੇ ਜਾਣ ਦੀ ਤਿਆਰੀ ਕਰ ਲਈ ਗਈ ਹੈ।
ਕਿਸਾਨ ਜਥੇਬੰਦੀਆਂ ਪੂਰੇ ਦੇਸ਼ ‘ਚ 5 ਨਵੰਬਰ ਨੂੰ ਚੱਕਾ ਜਾਮ ਕਰੇਗੀ। ਜਿਸ ਵਿੱਚ ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਇੱਕਜੁੱਟ ਹੋਣਗੀਆਂ। ਇਹ ਚੱਕਾ ਜਾਮ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤਕ ਕੀਤਾ ਜਾਵੇਗਾ। ਇਸ ਦਾ ਐਲਾਨ ਚੰਡੀਗੜ੍ਹ ‘ਚ ਕਿਸਾਨ ਜਥੇਬੰਦੀਆਂ ਵੱਲੋਂ ਕੀਤੀ ਗਈ ਮੀਟਿੰਗ ‘ਚ ਕੀਤਾ ਗਿਆ।
ਚੰਡੀਗੜ੍ਹ ‘ਚ ਅੱਜ ਮੀਟਿੰਗ ਖੇਤੀ ਕਾਨੂੰਨ ‘ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਸਬੰਧੀ ਬੁਲਾਈ ਗਈ ਸੀ। ਜਿੱਥੇ ਕਿਸਾਨ ਲੀਡਰ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ 5 ਨਵੰਬਰ ਨੂੰ ਪੂਰੇ ਦੇਸ਼ ਦੀਆਂ ਜਥੇਬੰਦੀਆਂ ਕੇਂਦਰ ਸਰਕਾਰ ਖਿਲਾਫ਼ ਨਿੱਤਰ ਰਹੀਆਂ ਹਨ। ਇਸ ਸਬੰਧੀ ਹਰਿਆਣਾ ‘ਚ ਕਿਸਾਨਾਂ ਨੇ ਮੀਟਿੰਗ ਵੀ ਕੀਤੀ ਸੀ। ਜਿੱਥੇ ਇਹ ਰਣਨੀਤੀ ਤਿਆਰ ਕੀਤੀ ਹੈ। ਕਿਸਾਨ ਦਿੱਲੀ ਵਿੱਚ ਵੀ ਵੱਡੀ ਗਿਣਤੀ ‘ਚ ਇਕੱਠੇ ਹੋਣਗੇ।