ਅੰਮ੍ਰਿਤਸਰ: ਕਿਸਾਨਾਂ ਵੱਲੋਂ ਅੱਜ ਅੰਮ੍ਰਿਤਸਰ ‘ਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਸੀ, ਜਿਸ ਨੂੰ ਹੁਣ ਕਿਸਾਨਾਂ ਵੱਲੋਂ ਟਾਲ ਦਿੱਤਾ ਗਿਆ ਹੈ। ਕਿਸਾਨਾਂ ਦੀ ਪ੍ਰਸ਼ਾਸਨ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਅੱਜ ਟਰੈਕ ਨੂੰ ਜ਼ਾਮ ਕਰਨ ਦੀ ਪੂਰੀ ਤਿਆਰੀ ਕੀਤੀ ਗਈ ਸੀ ਪਰ ਹੁਣ ਇਸ ਨੂੰ ਟਾਲ ਦਿੱਤਾ ਗਿਆ ਹੈ। ਦੱਸ ਦੇਈਏ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਵੱਲੋਂ ਰੇਲਵੇ ਟਰੈਕ ਨੂੰ ਜ਼ਾਮ ਕਰਨ ਲਈ ਐਲਾਨ ਕੀਤਾ ਸੀ ਪਰ ਇਸ ਫੈਸਲੇ ਨੂੰ ਵਾਪਸ ਲੈ ਲਿਆ ਹੈ।
ਇਸ ਸਬੰਧੀ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਗੱਲਬਾਤ ਤੋਂ ਬਾਅਦ ਰੇਲਵੇ ਟਰੈਕ ਜਾਮ ਕਰਨ ਦੇ ਫੈਸਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਜੋ ਮੁੱਦੇ ਰਹਿ ਗਏ ਹਨ ਉਸ ਬਾਰੇ ਪ੍ਰਿੰਸੀਪਲ ਸੈਕਟਰੀ ਅਤੇ ਹੋਰ ਉੱਚ ਅਧਿਕਾਰੀ ਮੀਟਿੰਗ ਕਰਨਗੇ ਅਤੇ ਬਾਕੀ ਹੋਰ ਮੁੱਦਿਆਂ ‘ਤੇ ਸਹੀਮਤੀ ਬਣ ਗਈ ਹੈ। ਪੰਧੇਰ ਨੇ ਕਿਹਾ ਕਿ ਸ਼ਹੀਦਾਂ ਅਤੇ ਜ਼ਖ਼ਮੀਆਂ ਨੂੰ ਮੁਆਵਜਾ ਮਿਲ ਗਿਆ ਹੈ ਅਤੇ ਤਿੰਨ ਨੂੰ ਵੀ ਜਲਦੀ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਤਲਵੰਡੀ ਦਸੌਂਧਾ ਸਿੰਘ ਵਾਲੀ ਬੱਸ ਪਲਟਣ ਵਾਲੇ 32 ਜ਼ਖ਼ਮੀਆਂ ਵਿਚੋਂ 19 ਨੂੰ 10-10 ਹਜ਼ਾਰ ਰੁਪਏ ਅਤੇ ਤਿੰਨ ਗੰਭੀਰ ਜ਼ਖ਼ਮੀਆਂ ਨੂੰ 50 ਹਜ਼ਾਰ ਤੋਂ ਲੈ ਕੇ 1 ਲੱਖ ਤੱਕ ਦੇ ਚੈਕ ਦਿੱਤੇ ਗਏ ਹਨ ਅਤੇ ਬਾਕੀ 14 ਵਿਅਕਤੀ ਦਾ ਅੱਜ ਮੈਡੀਕਲ ਕਰਵਾ ਕੇ ਸਰਕਾਰ ਨੂੰ ਰਿਪੋਰਟ ਦੇ ਦਿੱਤੀ ਜਾਵੇਗੀ ਅਤੇ ਇਸ ਤੋਂ ਬਾਅਦ ਉਨ੍ਹਾਂ ਨੂੰ ਵੀ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਹੈਡੀਕੈਪ ਹੋਣ ਵਾਲੇ ਕਿਸਾਨਾਂ ਨੂੰ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।