ਨਵੀਂ ਦਿੱਲੀ: ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਅੱਜ ਪੰਜਾਬ ਸਣੇ ਦੇਸ਼ਭਰ ‘ਚ ਅੱਜ ਕਾਲੇ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਜਾ ਰਹੀ ਹੈ।
ਇਸ ਤੋਂ ਇਲਾਵਾ ਕਿਸਾਨ ਸਿੰਘੂ ਬਾਰਡਰ ‘ਤੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਸਿੰਘੂ ਬਾਰਡਰ ‘ਤੇ ਕਿਸਾਨਾਂ ਵੱਲੋਂ ਤਿੰਨਾਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ।
ਪੰਜਾਬ ਅਤੇ ਹਰਿਆਣਾ ਵਿੱਚ ਕਈ ਥਾਵਾਂ ‘ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਲੋਹੜੀ ਮਨਾਈ ਜਾ ਰਹੀ ਹੈ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਮੋਦੀ ਸਰਕਾਰ ਕਾਨੂੰਨ ਵਾਪਸ ਨਹੀਂ ਲੈਂਦੀ, ਉਦੋਂ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ।