ਕੇਂਦਰ ਵੱਲੋਂ ਕਿਸਾਨ ਮੋਰਚਿਆਂ ਨੂੰ ਨਵਾਂ ਪੱਤਰ, ਚੰਡੀਗੜ੍ਹ ਮੀਟਿੰਗ ਦਾ ਬਦਲਿਆ ਸਮਾਂ

Global Team
2 Min Read

ਚੰਡੀਗੜ੍ਹ: ਸ਼ੰਭੂ ਬਾਰਡਰ ਅਤੇ ਖਨੌਰੀ ਮੋਰਚੇ ‘ਤੇ ਧਰਨਾ ਦੇ ਰਹੇ ਕਿਸਾਨਾਂ ਦੀ ਚੰਡੀਗੜ੍ਹ ਵਿਖੇ ਭਾਰਤ ਸਰਕਾਰ ਦੇ ਖੇਤੀਬਾੜੀ ਮੰਤਰਾਲੇ ਨਾਲ ਹੋਣ ਵਾਲੀ ਮੀਟਿੰਗ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਇਸ ਸੰਬੰਧੀ ਕੇਂਦਰ ਵੱਲੋਂ ਚਿੱਠੀ ਜਾਰੀ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉੱਥੇ ਹੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਸਰਵਣ ਸਿੰਘ ਪੰਧੇਰ ਨੇ ਵੀ ਇੱਕ ਵੀਡੀਓ ਜਾਰੀ ਕਰਕੇ ਇਹ ਸੁਚਨਾ ਦਿੱਤੀ। ਉਨ੍ਹਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੂੰ ਪੱਤਰ ਭੇਜ ਕੇ ਕੇਂਦਰ ਨੇ ਸੂਚਿਤ ਕੀਤਾ ਹੈ ਕਿ ਭਲਕੇ 19 ਮਾਰਚ ਨੂੰ ਸਵੇਰੇ 11 ਵਜੇ ਮਹਾਤਮਾ ਗਾਂਧੀ ਇੰਸਟੀਚਿਊਟ, ਸੈਕਟਰ-26, ਚੰਡੀਗੜ੍ਹ ਵਿਖੇ ਭਾਰਤ ਸਰਕਾਰ ਅਤੇ ਕਿਸਾਨ ਆਗੂਆਂ ਵਿਚਕਾਰ ਮੀਟਿੰਗ ਹੋਵੇਗੀ। ਦੱਸਣਯੋਗ ਹੈ ਕਿ ਪਹਿਲਾਂ ਇਹ ਮੀਟਿੰਗ ਸ਼ਾਮ 5 ਵਜੇ ਰੱਖੀ ਗਈ ਸੀ।

11 ਵਜੇ ਹੋਵੇਗੀ ਕਿਸਾਨਾਂ ਨਾਲ ਮੀਟਿੰਗ

ਜ਼ਿਕਰਯੋਗ ਹੈ ਕਿ ਬੀਤੇ ਇੱਕ ਸਾਲ ਤੋਂ ਕਿਸਾਨ ਆਗੂ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਧਰਨਾ ਦੇ ਰਹੇ ਹਨ ਅਤੇ ਇਸ ਦੇ ਨਾਲ ਹੀ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਭੁੱਖ ਹੜਤਾਲ ਵੀ ਕੀਤੀ ਜਾ ਰਹੀ ਹੈ, ਜਿਸ ਨੂੰ 100 ਦਿਨ ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਇਸ ਮਰਨ ਵਰਤ ਤੋਂ ਬਾਅਦ ਹੀ ਕੇਂਦਰੀ ਮੰਤਰੀ ਕਿਸਾਨਾਂ ਨਾਲ ਮੀਟਿੰਗ ਕਰਨ ਲਈ ਤਿਆਰ ਹੋਏ ਅਤੇ ਹੁਣ ਤੱਕ ਦੋ ਵਾਰ ਮੀਟਿੰਗ ਹੋ ਚੁੱਕੀ ਹੈ। ਹੁਣ 19 ਮਾਰਚ ਸਵੇਰੇ 11 ਵਜੇ ਮੀਟਿੰਗ ਤੈਅ ਕੀਤੀ ਗਈ ਹੈ। ਹਾਲਾਂਕਿ ਇਸ ਬੈਠਕ ਵਿੱਚ ਕਿਹੜੇ ਕੇਂਦਰੀ ਮੰਤਰੀ ਸ਼ਾਮਲ ਹੋਣਗੇ, ਇਸ ਬਾਰੇ ਅਜੇ ਤੱਕ ਕੋਈ ਖੁਲਾਸਾ ਨਹੀਂ ਹੋਇਆ।

ਬੇ-ਸਿੱਟਾ ਰਹੀਆਂ ਪਿਛਲੀਆਂ ਬੈਠਕਾਂ

ਇੱਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਕਿਸਾਨਾਂ ਦੀ ਮੀਟਿੰਗ ਹੋਈ ਸੀ, ਜੋ ਕਿ ਕਿਸੇ ਨਤੀਜੇ ‘ਤੇ ਨਹੀਂ ਪੁੱਜੀ। ਇਸ ਤੋਂ ਬਾਅਦ ਇਹ ਵੀ ਸੰਕੇਤ ਮਿਲ ਰਹੇ ਹਨ ਕਿ ਕੇਂਦਰੀ ਮੰਤਰੀਆਂ ਨਾਲ ਹੋਣ ਵਾਲੀ ਮੀਟਿੰਗ ਵਿੱਚ ਮੁੱਖ ਮੰਤਰੀ ਸ਼ਾਮਲ ਹੋ ਸਕਦੇ ਹਨ। ਹਾਲਾਂਕਿ, ਪਿਛਲੀ ਵਾਰ ਦੀ ਬੈਠਕ ਵਿੱਚ ਪੰਜਾਬ ਦੇ ਖੇਤੀਬਾੜੀ ਮੰਤਰੀ ਸ਼ਾਮਲ ਹੋਏ ਸਨ।

Share This Article
Leave a Comment