ਨਵੀਂ ਦਿੱਲੀ – ਦਿੱਲੀ ‘ਚ ਚੱਲ ਰਹੇ ਕਿਸਾਨ ਮੋਰਚੇ ਤੋਂ ਇਕ ਕਿਸਾਨ ਵਲੋਂ ਖੁਦਕੁਸ਼ੀ ਕਰਨ ਦੀ ਖ਼ਬਰ ਨੇ ਸਭ ਨੂੰ ਦੁੱਖ ਪਹੁੰਚਾਇਆ ਹੈ। ਸਿੰਘੂ ਬਾਰਡਰ ‘ਤੇ ਕਿਸਾਨ ਪ੍ਰਦਰਸ਼ਨ ਦੌਰਾਨ ਅਮਰਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਜ਼ਹਿਰ ਖਾ ਲਿਆ , ਜਿਸਨੂੰ ਉਸੇ ਵਕਤ ਹਸਪਤਾਲ ਲਿਜਾਇਆ ਗਿਆ, ਪਰ ਇਲਾਜ ਦੌਰਾਨ ਅਮਰਿੰਦਰ ਸਿੰਘ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਕਿਸਾਨ ਫਤਿਹਗੜ੍ਹ ਸਾਹਿਬ ਦੇ ਪਿੰਡ ਮਛਰਾਏ ਖੁਰਦ ਦਾ ਰਹਿਣ ਵਾਲਾ ਸੀ। ਇਸ ਖ਼ਬਰ ਨਾਲ ਕਿਸਾਨ ਮੋਰਚੇ ਵਿੱਚ ਸੋਗ ਦੀ ਲਹਿਰ ਛਾ ਗਈ ਹੈ।
ਇਸ ਤੋਂ ਇਲਾਵਾ ਖੁਦਕੁਸ਼ੀ ਕਰਨ ਦਾ ਕਿਸੇ ਵੀ ਕਾਰਨ ਪਤਾ ਨਹੀਂ ਲੱਗਿਆ। ਇਸ ਸੰਬੰਧੀ ਜਾਂਚ ਕੀਤੀ ਜਾਵੇਗੀ।