ਵੱਡੀ ਖਬਰ: ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਖਤਮ ਕਰਨ ਦਾ ਕੀਤਾ ਐਲਾਨ

TeamGlobalPunjab
1 Min Read

ਨਵੀਂ ਦਿੱਲੀ: ਕਿਸਾਨ ਜਥੇਬੰਦੀਆਂ ਨੇ ਕਿਸਾਨ ਅੰਦੋਲਨ ਖਤਮ ਕਰਨ ਦਾ ਐਲਾਨ ਕਰਦਿਆਂ ਕਿਹਾ ਹੈ ਕਿ 11 ਦਸੰਬਰ ਨੂੰ ਸਿੰਘੂ ਅਤੇ ਟਿਕਰੀ ਬਾਰਡਰ ਤੋਂ ਸਵੇਰੇ 9 ਵਜੇ ਘਰ ਵਾਪਸੀ ਕੀਤੀ ਜਾਵੇਗੀ।

ਕਿਸਾਨ ਜਥੇਬੰਦੀਆਂ ਨੇ ਐਲਾਨ ਕਰਦਿਆਂ ਕਿਹਾ ਕਿ ਕਿਸਾਨਾਂ ਵੱਲੋਂ 9 ਦਸੰਬਰ ਯਾਨੀ ਕਿ ਅੱਜ ਸ਼ਾਮ 5.30 ਵਜੇ ਸਿੰਘੂ ਬਾਰਡਰ ਦੀ ਸਟੇਜ ਤੋਂ ‘ਫਤਿਹ ਅਰਦਾਸ’ ਕੀਤੀ ਜਾਵੇਗੀ, ਜਿਸ ਤੋਂ ਬਾਅਦ 11 ਦਸੰਬਰ ਨੂੰ ਦਿੱਲੀ ਦੇ ਬਾਰਡਰਾਂ ਤੋਂ ਸਵੇਰੇ 9 ਵਜੇ ਕਿਸਾਨ ਆਪਣੇ ਘਰਾਂ ਨੂੰ ਵਾਪਸੀ ਕਰਨਗੇ।

ਇਸ ਤੋਂ ਬਾਅਦ  13 ਦਸੰਬਰ ਨੂੰ 32 ਕਿਸਾਨ ਜਥੇਬੰਦੀਆਂ ਦੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਦੀ ਅਰਦਾਸ ਕਰਨਗੇ ਤੇ 15 ਦਸੰਬਰ ਨੂੰ ਪੰਜਾਬ ਵਿੱਚ ਜਾਰੀ ਸਾਰੇ ਮੋਰਚੇ ਸਮਾਪਤ ਕਰ ਦਿੱਤੇ ਜਾਣਗੇ।

Share This Article
Leave a Comment