ਜਲੰਧਰ: ਜਲੰਧਰ ਵਿੱਚ ਨੈਸ਼ਨਲ ਹਾਈਵੇ ‘ਤੇ ਲੱਗੇ ਕਿਸਾਨਾਂ ਦੇ ਧਰਨੇ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕਿਸਾਨਾਂ ਨੇ ਬੀਤੇ ਦਿਨ ਜੋ ਧਨੋਵਾਲ ਫਾਟਕ ਕੋਲ ਰੇਲ ਟ੍ਰੈਕ ਜਾਮ ਕਰ ਦਿੱਤਾ ਸੀ ਅੱਜ ਉਸ ਨੂੰ ਖਾਲੀ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਸੀਐਮ ਭਗਵੰਤ ਮਾਨ ਦੇ ਦਫ਼ਤਰ ਵੱਲੋਂ ਆਏ ਸੱਦੇ ਤੋਂ ਬਾਅਦ ਲਿਆ ਹੈ।
ਭਗਵੰਤ ਮਾਨ ਤੋਂ ਆਏ ਬੁਲਵੇ ਵਿੱਚ ਦੱਸਿਆ ਗਿਆ ਕਿ ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੇ ਲਈ ਬੈਠਕ ਸੱਦ ਲਈ ਹੈ। ਇਹ ਮੀਟਿੰਗ ਅੱਜ ਦੁਪਹਿਰ 12 ਵਜੇ ਹੋਵੇਗੀ। ਚਿੱਠੀ ਮਿਲਣ ਤੋਂ ਬਾਅਦ ਕਿਸਾਨਾਂ ਨੇ ਹਾਲ ਦੀ ਘੜੀ ਰੇਲ ਟ੍ਰੈਕ ਖਾਲੀ ਕਰ ਦਿੱਤਾ ਹੈ। ਹਲਾਂਕਿ ਉਹਨਾਂ ਦਾ ਧਰਨਾ ਨੈਸ਼ਨਲ ਹਾਈਵੇ ‘ਤੇ ਚੱਲਿਆ ਰਹੇਗਾ।
ਪਿਛਲੇ ਚਾਰ ਦਿਨਾਂ ਤੋਂ ਕਿਸਾਨ ਜੰਮੂ ਦਿੱਲੀ ਨੈਸ਼ਨਲ ਹਾਈਵੇ 44 ‘ਤੇ ਧਰਨਾ ਦੇ ਰਹੇ ਹਨ। ਬੀਤੇ ਦਿਨ ਕਿਸਾਨਾਂ ਰੇਲ ਦੀਆਂ ਪਟੜੀਆਂ ‘ਤੇ ਬੈਠ ਗਏ ਸਨ। ਪੂਰੀ ਰਾਤ ਰੇਲ ਟ੍ਰੈਕ ਜਾਮ ਰਿਹਾ। ਕਿਸਾਨ ਮੰਗ ਕਰ ਰਹੇ ਹਨ ਕਿ ਗੰਨੇ ਦੇ ਭਾਅ ‘ਚ ਵਾਧਾ ਕੀਤਾ ਜਾਵੇ। ਮੁੱਖ ਮੰਤਰੀ ਨੇ ਦੋ ਦਿਨ ਪਹਿਲਾਂ ਕਿਸਾਨਾਂ ਨੂੰ ਸੜਕਾਂ ਖਾਲੀ ਕਰਨ ਦੀ ਅਪੀਲ ਕਰਦਿਆਂ ਗੱਲਬਾਤ ਦਾ ਸੱਦਾ ਦਿੱਤਾ ਸੀ। ਇਸ ਦੌਰਾਨ ਮੀਟਿੰਗ ਦਾ ਸਮਾਂ ਤੈਅ ਹੋਣ ਮਗਰੋਂ ਕਿਸਾਨਾਂ ਨੇ ਜਲੰਧਰ ਤੇ ਅੰਮ੍ਰਿਤਸਰ ਵਿਚ ਰੇਲਵੇ ਟਰੈਕ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ ਤੇ ਸਿਰਫ ਸੜਕ ਰੋਕ ਕੇ ਹੀ ਮੁਜ਼ਾਹਰਾ ਕਰ ਰਹੇ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।