ਦਿੱਲੀ ਦੀਆਂ ਸਰਹੱਦਾਂ ਤੋਂ ਕਿਸਾਨਾਂ ਨੇ ਪੁਲਵਾਮਾ ਦੇ ਸ਼ਹੀਦ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

TeamGlobalPunjab
1 Min Read

ਨਵੀਂ ਦਿੱਲੀ : ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਕਿਸਾਨਾਂ ਵੱਲੋਂ ਅੱਜ ਦਿੱਲੀ ਦੀਆਂ ਸਰਹੱਦਾਂ ‘ਤੇ ਕੈਂਡਲ ਮਾਰਚ ਕੱਢਿਆ ਗਿਆ। ਪੁਲਵਾਮਾ ਦੀ ਬਰਸੀ ਮੌਕੇ ਕਿਸਾਨਾਂ ਵੱਲੋਂ ਹਮਲੇ ‘ਚ ਸ਼ਹੀਦ ਹੋਏ ਜਵਾਨਾਂ ਨੂੰ ਯਾਦ ਕੀਤਾ ਗਿਆ। ਇਸ ਦੇ ਨਾਲ ਹੀ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਕਿਸਾਨਾਂ ਨੇ ਇੱਕ ਹੱਥ ‘ਚ ਮੋਮਬੱਤੀ ਜਗਾ ਕੇ ਅਤੇ ਦੂਸਰੇ ਹੱਥ ਵਿੱਚ ਗੁਲਾਬ ਦਾ ਫੁੱਲ ਫੜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਸਾਡਾ ਅੰਦੋਲਨ ਖ਼ਤਮ ਨਹੀਂ ਹੋਵੇਗਾ। ਇਹ ਲੜਾਈ ਲੰਬੀ ਚੱਲੇਗੀ। ਪਰ ਅਸੀਂ ਵੀ ਡਟੇ ਰਹਾਂਗੇ। ਕਿਸਾਨਾਂ ਨੇ ਮੰਗ ਕੀਤੀ ਕਿ ਸਰਕਾਰ ਆਪਣਾ ਅੜੀਅਲ ਰਵੱਈਆ ਛੱਡੇ ਅਤੇ ਖੇਤੀ ਕਾਨੂੰਨ ਵਾਪਸ ਲਵੇ। ਇਸ ਤੋਂ ਇਲਾਵਾ ਕਿਸਾਨਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ‘ਚ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ। 18 ਫਰਵਰੀ ਨੂੰ ਰਾਜਸਥਾਨ ਵਿੱਚ ਵੀ ਮਹਾਪੰਚਾਇਤ ਬੁਲਾਈ ਜਾਵੇਗੀ।

Share This Article
Leave a Comment