ਰਾਜਭਵਨ ਵੱਲ ਮਾਰਚ ਲਈ ਪੰਚਕੂਲਾ ‘ਚ ਵੱਡੀ ਗਿਣਤੀ ‘ਚ ਇਕੱਠੇ ਹੋਏ ਕਿਸਾਨ, ਪੁਲਿਸ ਨੇ ਕੀਤੀ ਬੈਰੀਕੇਡਿੰਗ

TeamGlobalPunjab
1 Min Read

ਹਰਿਆਣਾ : ਪੰਚਕੂਲਾ ਦੇ ਨਾਡਾ ਸਾਹਿਬ ਗੁਰਦੁਆਰੇ ਨੇੜੇ ਰਾਜਭਵਨ ਵੱਲ ਮਾਰਚ ਲਈ ਵੱਡੀ ਗਿਣਤੀ ‘ਚ ਕਿਸਾਨ ਇਕੱਠੇ ਹੋਏ। ਚੰਡੀਗੜ੍ਹ ਵਿੱਚ ਹਰਿਆਣਾ ਦੇ ਰਾਜਪਾਲ ਜ਼ਰੀਏ 26 ਜੂਨ ਨੂੰ ਰਾਸ਼ਟਰਪਤੀ ਨੂੰ ਰੋਸ ਪੱਤਰ ਭੇਜ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਤੇ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰਨਗੇ।

ਉਧਰ ਦੂਜੇ ਪਾਸੇ ਡੀਸੀਪੀ ਨੇ ਦੱਸਿਆ, ‘ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਅਸੀਂ ਪੂਰੀ ਤਰ੍ਹਾਂ ਤਿਆਰ ਹਾਂ। ਸਾਡੇ ਕੋਲ ਲੋੜੀਂਦਾ ਸੁਰੱਖਿਆ ਬਲ ਹੈ। ਉਮੀਦ ਹੈ ਅੱਜ ਦੇ ਸਾਰੇ ਪ੍ਰੋਗਰਾਮ ਬਿਨਾਂ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਖਰਾਬ ਕੀਤੇ ਹੋਣਗੇ।’

- Advertisement -

ਅੰਦੋਲਨ ਨੂੰ ਸੱਤ ਮਹੀਨੇ ਪੂਰੇ ਹੋਣ ‘ਤੇ ਕਿਸਾਨਾਂ ਵੱਲੋਂ ਪੰਜਾਬ, ਹਰਿਆਣਾ ਅਤੇ ਦਿੱਲੀ ਸਮੇਤ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਕਿਸਾਨਾਂ ਵੱਲੋਂ ਦੇਸ਼ ਭਾਰ ਦੇ ਰਾਜ ਭਵਨਾਂ ਵਿੱਚ ਰਾਜਪਾਲਾਂ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਜਾਵੇਗਾ।

Share this Article
Leave a comment