ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸਹੀ ਉਪਚਾਰ ਕਰਨ ਵਾਲੇ ਕਿਸਾਨਾਂ ਦਾ ਕੀਤਾ ਗਿਆ ਸਨਮਾਨ

Global Team
2 Min Read

ਨਿਊਜ ਡੈਸਕ: ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਪਰਾਲੀ ਦਾ ਸਹੀ ਅਤੇ ਯੋਗ ਢੰਗ ਨਾਲ ਉਪਯੋਗ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਦੇ ਚਲਦਿਆਂ ਕੁਝ ਕੁ ਕਿਸਾਨਾਂ ਨੇ ਮੁੱਖ ਮੰਤਰੀ ਦੀ ਅਪੀਲ ਨੂੰ ਮੰਨਦਿਆਂ ਪਰਾਲੀ ਦਾ ਸਹੀ ਉਪਚਾਰ ਕੀਤਾ ਹੈ। ਮੁੱਖ ਮੰਤਰੀ ਵੱਲੋਂ ਪਰਾਲੀ ਨੂੰ ਸਾੜਨ ਤੋਂ ਮਨਾਹੀ ਕੀਤੀ ਗਈ ਸੀ ਤਾਂ ਜੋ ਸੂਬੇ ਵਿੱਚ ਪ੍ਰਦੂਸ਼ਣ ਦੇ ਪੱਧਰ ਨੂੰ ਘਟਾਇਆ ਜਾ ਸਕੇ।

ਪੰਜਾਬ ਦੇ ਸਥਾਨਕ ਸਰਕਾਰ ਦੇ ਮੰਤਰੀ ਬਲਕਾਰ ਸਿੰਘ ਨੇ ਕਿਸਾਨਾਂ ਨੂੰ ਸਨਮਾਨਿਤ ਕਰਨ ਲਈ ਸੱਦਾ ਦਿੱਤਾ ਗਿਆ ਤਾਂ ਜੋ ਉਨ੍ਹਾਂ ਸਭ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਾਵੇ ਜਿਨ੍ਹਾਂ ਨੇ ਸਰਕਾਰ ਦੀ ਅਪੀਲ ਨੂੰ ਮੰਨਿਆ ਹੈ। ਸਰਕਾਰ ਨੇ ਚੌਗਿਰਦੇ ਨੂੰ ਬਚਾਉਣ ਲਈ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਸਰਕਾਰ ਵੱਲੋਂ ਸਬਸਿਡੀ ਉੱਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਨਾਲ ਝੋਨੇ ਦੀ ਪਰਾਲੀ ਦੀ ਸਹੀ ਵਰਤੋਂ ਅਤੇ ਸੰਭਾਲ ਕਰਨ ਵਾਲੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ।ਲਾਂਬੜਾ ਵਿਖੇ ਖੇਤੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ ਜ਼ਿਲ੍ਹਾ ਪੱਧਰ ਕਿਸਾਨ ਸਿਖਲਾਈ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਕੁਦਰਤੀ ਸਰੋਤਾਂ ਦੀ ਸੁਰੱਖਿਆ ਦੇ ਨਾਲ-ਨਾਲ ਕਿਸਾਨਾਂ ਦੀ ਆਮਦਨ ਅਤੇ ਬਿਹਤਰੀ ਉੱਤੇ ਜ਼ੋਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੇ ਡਿੱਗਦੇ ਮਿਆਰ ਨੂੰ ਵੀ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਕਿਉਂਕਿ ਜੇਕਰ ਇਸ ਮੁੱਦੇ ਨੂੰ ਹੁਣ ਵੀ ਗੰਭੀਰਤਾ ਨਾਲ ਨਹੀਂ ਲਿਆ ਗਿਆ ਤਾਂ ਇਹ ਪੰਜਾਬ ਦੀ ਖੇਤੀ ਲਈ ਖਤਰਨਾਕ ਸਾਬਿਤ ਹੋ ਸਕਦਾ ਹੈ। ਝੋਨੇ ਦੀ ਫ਼ਸਲ ਦੀ ਪੈਦਾਵਾਰ ਲਈ ਪਾਣੀ ਦੀ ਬਹੁਤ ਮਹੱਤਤਾ ਹੈ ਜਿਸ ਭੂਮੀ ਦੇ ਉਪਜਾਊ ਹੋਣ ਉੱਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਇਨਪੁਟ ਦਾ ਭਰੋਸਾ ਦਿਵਾਇਆ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment