ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਐਲਾਨ ਕੀਤਾ ਹੈ। ਇਸ ਸਮੇਂ ਦੌਰਾਨ ਕਿਸਾਨ ਪੰਜਾਬ ਵਿੱਚ ਨਾ ਤਾਂ ਰੇਲ ਗੱਡੀਆਂ ਚੱਲਣ ਦੇਣਗੇ ਅਤੇ ਨਾ ਹੀ ਬੱਸਾਂ ਚੱਲਣ ਦੇਣਗੇ। ਇਸ ਦੇ ਨਾਲ ਹੀ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਬੰਦ ਰੱਖਣ ਲਈ ਕਿਹਾ ਗਿਆ ਹੈ। ਸਰਵਣ ਸਿੰਘ ਪੰਧੇਰ ਨੇ ਕਿਸਾਨਾਂ ਦੀ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰੱਖਿਆ ਜਾਵੇਗਾ। ਸਾਨੂੰ ਬਹੁਤ ਸਾਰੀਆਂ ਯੂਨੀਅਨਾਂ ਅਤੇ ਸਮੂਹਾਂ ਤੋਂ ਸਮਰਥਨ ਪ੍ਰਾਪਤ ਹੋਇਆ ਹੈ। ਇਸ ਦਿਨ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਦੋਵੇਂ ਦਫ਼ਤਰ ਬੰਦ ਰਹਿਣਗੇ। 30 ਦਸੰਬਰ ਨੂੰ ਰੇਲ ਆਵਾਜਾਈ ਅਤੇ ਸੜਕੀ ਆਵਾਜਾਈ ਵੀ ਬੰਦ ਰਹੇਗੀ।
ਖਨੌਰੀ ਸਰਹੱਦ ‘ਤੇ 30 ਦਿਨਾਂ ਤੋਂ ਮ.ਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਉਸ ਨੇ ਕਿਸੇ ਵੀ ਤਰ੍ਹਾਂ ਦਾ ਮੈਡੀਕਲ ਕਰਵਾਉਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਮ.ਰਨ ਵਰਤ ਜਾਰੀ ਰੱਖਣਗੇ।
ਕਿਸਾਨ ਆਗੂ ਦਾ ਚੈਕਅੱਪ ਕਰਨ ਤੋਂ ਬਾਅਦ ਡਾਕਟਰਾਂ ਨੇ ਦੱਸਿਆ ਕਿ ਡੱਲੇਵਾਲ ਦੀ ਸਿਹਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਅੱਜ ਅੰਦੋਲਨ ਦੇਸ਼ ਪੱਧਰ ਤੱਕ ਪਹੁੰਚ ਚੁੱਕਾ ਹੈ। ਅੰਦੋਲਨ ਦੇ ਚੱਲਦਿਆਂ ਅੱਜ ਦੇਸ਼ ਭਰ ਵਿੱਚ ਕੈਂਡਲ ਮਾਰਚ ਕੱਢੇ ਜਾ ਰਹੇ ਹਨ। 27 ਦਸੰਬਰ ਨੂੰ ਪਿੰਡਾਂ, ਕਸਬਿਆਂ ਅਤੇ ਵੱਡੇ ਸ਼ਹਿਰਾਂ ਵਿੱਚ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ, ਰੇਹੜੀ ਵਾਲਿਆਂ ਅਤੇ ਵਿਦਿਅਕ ਅਦਾਰਿਆਂ ਨੂੰ ਵੀ ਪੈਦਲ ਮਾਰਚ ਕਰਕੇ ਬੰਦ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।