ਨਵੀਂ ਦਿੱਲੀ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ, ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚਤਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਸਮੇਤ ਬਾਕੀ ਮਸਲਿਆਂ ਉੱਤੇ ਅੱਜ 8ਵੇਂ ਗੇੜ ਦੀ ਗੱਲਬਾਤ ਹੋ ਰਹੀ ਹੈ। ਇਸ ਗੱਲਬਾਤ ਤੋਂ ਪਹਿਲਾਂ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਬਗੈਰ ਕਿਸੇ ਹੋਰ ਗੱਲ ਤੇ ਤਜਵੀਜ਼ ਕਰਨ ਦਾ ਬਿਆਨ ਦੇ ਕੇ ਅੱਜ ਦੀ ਮੀਟਿੰਗ ਬੇਸਿੱਟਾ ਰਹਿਣ ਦਾ ਸੰਕੇਤ ਪੂਰੀ ਤਰ੍ਹਾਂ ਦੇ ਦਿੱਤਾ ਹੈ। ਇਸ ਲਈ ਅੱਜ ਦੀ ਬੈਠਕ ਵਿੱਚੋਂ ਕੋਈ ਹੱਲ ਨਿਕਲਨ ਦੇ ਆਸਾਰ ਨਹੀਂ ਹਨ।
ਕਿਸਾਨ ਆਗੂਆਂ ਨੇ ਪੰਜਾਬ ਤੇ ਦੇਸ਼ ਭਰ ਦੇ ਕਿਸਾਨਾ ਮਜ਼ਦੂਰਾਂ ਤੇ ਦੇਸ਼ ਵਾਸੀਆਂ ਨੂੰ ਸੰਘਰਸ਼ ਹੋਰ ਤੇਜ਼ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ 26 ਜਨਵਰੀ ਨੂੰ ਰਾਜਪੱਥ ਉੱਤੇ ਟਰੈਕਟਰ ਪਰੈਡ ਕਰਨ ਦੇ ਅੰਦੋਲਨ ਨੂੰ ਕਾਮਯਾਬ ਕਰਨ ਲਈ ਸਾਰਾ ਜ਼ੋਰ ਲਗਾਇਆ ਜਾਵੇ। ਇਸ ਤੋਂ ਇਲਾਵਾ ਸਾਡੇ ਪਾਸ ਹੋਰ ਕੋਈ ਚਾਰਾ ਨਹੀਂ ਹੈ। ਅੰਨੀ ਬੋਲੀ ਅਤੇ ਗੂਗੀ ਸਰਕਾਰ ਨੰਗੇ ਚਿੱਟੇ ਧੜ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਖੜ ਗਈ ਹੈ ਤੇ ਇਸਦਾ ਮੁਕਾਬਲਾ ਜਨਸ਼ਕਤੀ ਦੀ ਵੱਡੀ ਤਾਕਤ ਨਾਲ ਕੀਤਾ ਜਾ ਸਕਦਾ ਹੈ। ਇਸ ਸਮੇਂ ਸੁਬਾਈ ਆਗੂ ਜਸਬੀਰ ਸਿੰਘ ਪਿੱਦੀ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਤਿੰਨੇ ਖੇਤੀ ਦੇ ਕਾਲੇ ਕਾਨੂੰਨਾ ਨੂੰ ਰੱਦ ਕਰਨ,23 ਫਸਲਾਂ ਦੀ ਖਰੀਦ ਦੀ ਗਰੰਟੀ ਵਾਲਾ MSP ਦਾ ਵੱਖਰਾ ਕਾਨੂੰਨ ਬਣਾਉਣ ਦੀ ਮੰਗ ਕੀਤੀ