ਚੰਡੀਗੜ੍ਹ: ਪਿਛਲੇ ਦਿਨੀ ਕਿਸਾਨਾਂ ਦੀ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋਈ ਮੀਟਿੰਗ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪਧੇਰ ਵੱਲੋਂ ਅੰਮ੍ਰਿਤਸਰ ਦੇ ਵਿੱਚ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ।
ਪ੍ਰੈਸ ਕਾਨਫਰੰਸ ਦੌਰਾਨ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨਾਂ ਦਾ ਜੱਥਾ ਪਹਿਲਾਂ 20 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਣਾ ਸੀ ਪਰ ਹੁਣ ਇਹ ਜੱਥਾ 25 ਮਾਰਚ ਨੂੰ ਦਿੱਲੀ ਲਈ ਰਵਾਨਾ ਹੋਵੇਗਾ ਇਸ ਦੇ ਨਾਲ ਹੀ ਉਨ੍ਹਾਂ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਸਾਨਾਂ ਵੱਲੋਂ 12 ਮੰਗਾਂ ਦਾ ਮੰਗ ਪੱਤਰ ਭੇਜਿਆ ਗਿਆ ਹੈ ਅਤੇ ਸਾਡੀ ਮੰਗ ਹੈ ਕਿ ਉਸ ਨੂੰ ਮਤਾ ਪਾਸ ਕਰਕੇ ਕੇਂਦਰ ਸਰਕਾਰ ਕੋਲ ਭੇਜਿਆ ਜਾਵੇ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਿਹੜਾ ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸੱਦਿਆ ਗਿਆ ਹੈ ਉਸ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਜਿਹੜੇ ਨੌਜਵਾਨਾਂ ਨੂੰ ਵਿਦੇਸ਼ ਤੋਂ ਡਿਪੋਰਟ ਹੋ ਕੇ ਆਏ ਹਨ ਅਤੇ ਇਸ ਪਿੱਛੇ ਜਿਹੜੇ ਵੀ ਏਜਂਟ ਜਿੰਮੇਵਾਰ ਹਨ ਉਹਨਾਂ ਦਾ ਅਸੀਂ ਵਿਰੋਧ ਕਰਦੇ ਹਾਂ ਅਤੇ ਉਹਨਾਂ ਖਿਲਾਫ ਕਾਰਵਾਈ ਵੀ ਹੋਣੀ ਚਾਹੀਦੀ ਹੈ।
ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਸਰਕਾਰ ਕਿਸਾਨਾਂ ਦੀਆਂ ਜ਼ਮੀਨਾਂ ਧੱਕੇ ਨਾਲ ਕਬਜ਼ਾ ਕਰ ਰਹੀ ਹੈ ਚਾਹੇ ਉਹ ਬਠਿੰਡਾ ਹੋਵੇ ਚਾਹੇ ਗੁਰਦਾਸਪੁਰ ਜਾਂ ਤਰਨ ਤਾਰਨ ਜਾਂ ਪੰਜਾਬ ਦਾ ਕੋਈ ਵੀ ਖੇਤਰ ਹੋਵੇ ਜੇਕਰ ਕੋਈ ਸਰਕਾਰ ਜ਼ਬਰਦਸਤੀ ਕਿਸਾਨਾਂ ਦੀ ਜਮੀਨ ’ਤੇ ਕਬਜ਼ਾ ਕਰੇਗੀ ਤਾਂ ਅਸੀਂ ਉਸਦਾ ਵਿਰੋਧ ਵੀ ਕਰਾਂਗੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।