ਬੀਜੇਪੀ ਦੇ ਸਥਾਪਨਾ ਦਿਵਸ ‘ਤੇ ਕਿਸਾਨਾਂ ਦੀ ਨਜ਼ਰ, ਭਾਜਪਾ ਦੇ ਦਫ਼ਤਰਾਂ ਬਾਹਰ ਲਾਏ ਡੇਰੇ

TeamGlobalPunjab
1 Min Read

ਚੰਡੀਗੜ੍ਹ : ਦੇਸ਼ ਭਰ ‘ਚ ਅੱਜ ਭਾਰਤੀ ਜਨਤਾ ਪਾਰਟੀ ਦੇ ਵਰਕਰ ਅਤੇ ਲੀਡਰ ਆਪਣੇ ਸਥਾਪਨਾ ਦਿਵਸ ਮਨਾ ਰਹੇ ਹਨ। ਇਹ ਸਮਾਗਮ ਕਰੀਬ ਦੁਪਹਿਰ 12 :30 ਵਜੇ ਸ਼ੁਰੂ ਹੋਵੇਗਾ। ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਪਰ ਪੰਜਾਬ ਵਿੱਚ ਇਹ ਤਸਵੀਰਾਂ ਉਲਟ ਸਾਬਿਤ ਹੋ ਸਕਦੀਆਂ ਹਨ। ਕਿਉਂਕਿ ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਸੂਬੇ ਭਰ ‘ਚ ਬੀਜੇਪੀ ਦੇ ਦਫ਼ਤਰਾਂ ਬਾਹਰ ਡੇਰੇ ਲਗਾ ਲਏ ਗਏ ਹਨ। ਪੁਲਿਸ ਨੂੰ ਵੀ ਹੱਥਾਂ ਪੈਰਾਂ ਦੀ ਪੈ ਗਈ ਹੈ। ਇਸੇ ਤਹਿਤ ਭਾਜਪਾ ਵਲੋਂ ਬਟਾਲਾ ਵਿਖੇ ਅੱਜ ਪਾਰਟੀ ਦੇ ਸਥਾਪਨਾ ਦਿਵਸ ਨੂੰ ਲੈ ਕੇ ਕੀਤੇ ਜਾਣ ਵਾਲੇ ਪ੍ਰੋਗਰਾਮ ਵਾਲੀ ਥਾਂ ‘ਤੇ ਬਟਾਲਾ ਪੁਲਿਸ ਵਲੋਂ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਬਟਾਲਾ ਦੇ ਜਲੰਧਰ ਰੋਡ ‘ਤੇ ਸਥਿਤ ਭਾਜਪਾ ਦਫਤਰ ਦੇ ਨੇੜੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।


ਓਧਰ ਫ਼ਿਰੋਜ਼ਪੁਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਲੀਡਰਾਂ ਦਾ ਘਿਰਾਓ ਜਾਰੀ ਹੈ। ਫ਼ਿਰੋਜ਼ਪੁਰ ਤੋਂ ਭਾਜਪਾ ਪ੍ਰਧਾਨ ਸੁਰਿੰਦਰ ਸਿੰਘ ਬੱਗੇ ਕੇ ਪਿੱਪਲ ਦਾ ਘਰ ਘੇਰ ਕੇ ਕਿਸਾਨਾਂ ਵਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਭਾਜਪਾ ਦੀ ਜ਼ਿਲ੍ਹਾ ਲੀਡਰਸ਼ਿਪ ਕੋਈ ਸਮਾਗਮ ਕਰ ਰਹੀ ਹੈ, ਉਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਮੌਕੇ ‘ਤੇ ਭਾਰੀ ਗਿਣਤੀ ਵਿਚ ਪੁਲਿਸ ਮੌਜੂਦ ਹੈ।

 

Share this Article
Leave a comment