ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਅਣਮਿੱਥੇ ਸਮੇਂ ਲਈ ਕੀਤਾ ਫ੍ਰੀ

Prabhjot Kaur
2 Min Read

ਲੁਧਿਆਣਾ: ਕਿਸਾਨਾਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਫ੍ਰੀ ਕਰ ਦਿੱਤਾ ਹੈ। ਹਰਿਆਣਾ ਦੇ ਕੁਰੂਕਸ਼ੇਤਰ ‘ਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੇ ਵਿਰੋਧ ‘ਚ ਭਾਰਤੀ ਕਿਸਾਨ ਯੂਨੀਅਨ ਨੇ ਟੋਲ ਪਲਾਜ਼ਾ ‘ਤੇ ਧਰਨਾ ਦਿੱਤਾ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਹੜਤਾਲ ਅਣਮਿੱਥੇ ਸਮੇਂ ਲਈ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੇ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਹੋਰ ਕਿਸਾਨ ਆਗੂਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਲਾਡੋਵਾਲ ਟੋਲ ਪਲਾਜ਼ਾ ਬੰਦ ਰੱਖਿਆ ਜਾਵੇਗਾ ਅਤੇ ਇੱਥੇ ਕਿਸੇ ਵੀ ਵਾਹਨ ਦੀ ਪਰਚੀ ਨਹੀਂ ਲੱਗਣ ਦਿੱਤੀ ਜਾਵੇਗੀ। ਕਿਸਾਨਾਂ ਨੇ ਟੋਲ ਪਲਾਜ਼ਾ ਦੀਆਂ ਬਾਕੀ ਦੀ ਲਾਈਨਾਂ ਬੰਦ ਕਰ ਦਿੱਤੀਆਂ, ਜਦਕਿ ਸਾਈਡ ਲੇਨ ਨੂੰ ਵਾਹਨਾਂ ਦੇ ਬਿਨਾਂ ਪਰਚੀ ਦੇ ਚੱਲਣ ਲਈ ਖੋਲ੍ਹ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਸੂਰਜਮੁਖੀ ਦੀ ਖ਼ਰੀਦ MSP ‘ਤੇ ਕਰਨ ਦੀ ਮੰਗ ਨੂੰ ਲੈ ਕੇ ਕਿਸਾਨ ਸ਼ਾਹਬਾਦ-ਮਾਰਕੰਡੇ ਜੀਟੀ ਰੋਡ ‘ਤੇ ਬੈਠ ਗਏ ਸਨ। ਇਸ ਦੌਰਾਨ ਜਦੋਂ ਪੁਲਿਸ ਨੇ ਚਾਰੋ ਪਾਸਿਆਂ ਤੋਂ ਬੈਰੀਕੇਡਿੰਗ ਕਰ ਤਾਂ ਮਾਹੌਲ ਤਣਾਅ ਪੂਰਨ ਹੋ ਗਿਆ। ਪੁਲਿਸ ਨੇ ਹਾਈਕੋਰਟ ਦਾ ਹਵਾਲਾ ਦਿੰਦੇ ਹੋਏ ਜ਼ਬਰਦਸਤੀ ਕਿਸਾਨਾਂ ਨੂੰ ਹਟਾਇਆ ਅਤੇ ਕਈ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਸੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment