ਕਿਸਾਨਾਂ ਦਾ ਦਿੱਲੀ ਵੱਲ ਕੂਚ 29 ਫਰਵਰੀ ਤੱਕ ਮੁਲਤਵੀ, ਅੰਦੋਲਨ ਦੇ 13ਵੇਂ ਦਿਨ WTO ਵਿਰੁੱਧ ਕਾਨਫਰੰਸ

Rajneet Kaur
2 Min Read

ਚੰਡੀਗੜ੍ਹ: ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਦਿੱਲੀ ਚਲੋ ਮਾਰਚ 29 ਫਰਵਰੀ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ।  ਕਿਸਾਨ ਜਥੇਬੰਦੀ ਦੇ ਆਗੂ ਸਰਬਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਦੱਸਿਆ ਕਿ ਅਗਲੀ ਰਣਨੀਤੀ 29 ਫਰਵਰੀ ਨੂੰ ਤੈਅ ਕੀਤੀ ਜਾਵੇਗੀ ਅਤੇ “ਅਸੀਂ ਸਾਰੇ ਦੁਖੀ ਹਾਂ, ਅਸੀਂ ਆਪਣੇ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਨੂੰ ਗੁਆ ਦਿੱਤਾ ਹੈ।

ਅੱਜ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਵਿਸ਼ਵ ਵਪਾਰ ਸੰਗਠਨ (WTO) ਸਬੰਧੀ ਕਾਨਫਰੰਸ ਕਰਨਗੇ। ਇਸ ਦੇ ਜ਼ਰੀਏ ਦੇਸ਼ ਭਰ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਯੋਜਨਾ ਹੈ। ਮਾਹਿਰ ਇੱਥੇ ਆਉਣਗੇ ਅਤੇ ਡਬਲਯੂ.ਟੀ.ਓ. ਦੇ ਨੁਕਸਾਨਾਂ ਬਾਰੇ ਦੱਸਣਗੇ।

ਇਸ ਤੋਂ ਇਲਾਵਾ ਕਿਸਾਨਾਂ ਦੇ ਦਿੱਲੀ ਵੱਲ ਮਾਰਚ ਦੇ ਮੱਦੇਨਜ਼ਰ ਦਿੱਲੀ ਦੇ ਟਿੱਕਰੀ ਬਾਰਡਰ ਅਤੇ ਸਿੰਘੂ ਬਾਰਡਰ, ਜੋ ਕਿ 11 ਦਿਨਾਂ ਤੋਂ ਬੰਦ ਸਨ, ਨੂੰ ਅਸਥਾਈ ਤੌਰ ‘ਤੇ ਖੋਲ੍ਹ ਦਿੱਤਾ ਗਿਆ ਹੈ। ਦਿੱਲੀ ਪੁਲਿਸ ਵੱਲੋਂ ਟਿੱਕਰੀ ਬਾਰਡਰ ‘ਤੇ ਲਗਾਏ ਗਏ ਕੰਟੇਨਰ ਅਤੇ ਪੱਥਰ ਹਟਾਏ ਗਏ। ਹਾਲਾਂਕਿ ਸ਼ੁਰੂਆਤ ‘ਚ ਇਕ ਪਾਸੇ ਵਾਲੀ ਸੜਕ ਨੂੰ ਖੋਲ੍ਹ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਝੜੌਦਾ ਸਰਹੱਦ ‘ਤੇ ਵੀ ਸਾਈਡ ਮੂਵਮੈਂਟ ਸ਼ੁਰੂ ਹੋ ਗਈ ਹੈ।

 26 ਫਰਵਰੀ ਨੂੰ ਕਿਸਾਨ ਪਿੰਡਾਂ ਵਿੱਚ WTO ਦੇ ਪੁਤਲੇ ਫੂਕਣਗੇ। ਇਸ ਤੋਂ ਬਾਅਦ ਦੁਪਹਿਰ 3 ਵਜੇ ਸਰਹੱਦ ‘ਤੇ ਵੱਡੇ ਪੁਤਲੇ ਵੀ ਫੂਕੇ ਜਾਣਗੇ।

- Advertisement -

27 ਫਰਵਰੀ ਨੂੰ ਦੋਵਾਂ ਮੰਚਾਂ ਦੀ ਕੌਮੀ ਪੱਧਰ ਦੀ ਮੀਟਿੰਗ ਸ਼ੰਭੂ ਅਤੇ ਖਨੌਰੀ ਸਰਹੱਦ ਤੇ ਹੋਵੇਗੀ।

28 ਫਰਵਰੀ ਨੂੰ ਦੋਵਾਂ ਮੰਚਾਂ ਦੀ ਸਾਂਝੀ ਮੀਟਿੰਗ ਕਰਕੇ 29 ਨੂੰ ਕਿਸਾਨ ਅੰਦੋਲਨ ਦੇ ਅਗਲੇ ਫੈਸਲੇ ਦਾ ਐਲਾਨ ਕਰਨਗੇ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment