ਨਿਊਜ਼ ਡੈਸਕ: ਪੰਜਾਬ-ਹਰਿਆਣਾ ਸਰਹੱਦ ‘ਤੇ ਚੱਲ ਰਿਹਾ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ਵੀ ਜਾਰੀ ਹੈ। MSP ਤੇ ਕਰਜ਼ਾ ਮਾਫੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਡਟੇ ਹੋਏ ਹਨ। ਕਿਸਾਨ ਆਗੂ ਦਿੱਲੀ ਕੂਚ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਅੱਜ ਕਰ ਸਕਦੇ ਹਨ। ਉਨ੍ਹਾਂ ਵੱਲੋਂ ਅੱਜ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਕਿਸਾਨ ਸ਼ੁਭਕਰਨ ਦੇ ਭੋਗ ਤੋਂ ਬਾਅਦ ਰਣਨੀਤੀ ਦਾ ਐਲਾਨ ਕਰ ਸਕਦੇ ਹਨ।
ਇਸ ਤੋਂ ਪਹਿਲਾਂ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਖੜ੍ਹੇ ਸਨ। ਪਰ ਹੁਣ ਉਹ ਹਰਿਆਣਾ-ਪੰਜਾਬ ਦੀ ਤੀਜੀ ਸਰਹੱਦ ਡੱਬਵਾਲੀ ਚ ਵੀ ਇਕੱਠੇ ਹੋਣਗੇ। ਉਹ ਐਮਐਸਪੀ ‘ਤੇ ਖਰੀਦ ਗਾਰੰਟੀ ਕਾਨੂੰਨ, ਕਰਜ਼ਾ ਮੁਆਫ਼ੀ ਅਤੇ ਡਾ: ਸਵਾਮੀਨਾਥਨ ਕਮਿਸ਼ਨ ਅਨੁਸਾਰ ਫ਼ਸਲਾਂ ਦੀਆਂ ਕੀਮਤਾਂ ਦੀ ਮੰਗ ਕਰ ਰਹੇ ਹਨ।
ਅੱਜ ਹੀ ਬਠਿੰਡਾ ਦੇ ਪਿੰਡ ਬੱਲੋ ਵਿਖੇ ਖਨੌਰੀ ਸਰਹੱਦ ‘ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਦੀ ਆਤਮਿਕ ਸ਼ਾਂਤੀ ਲਈ ਅੰਤਿਮ ਅਰਦਾਸ ਕੀਤੀ ਜਾਵੇਗੀ। ਜਿੱਥੇ ਸਾਰੇ ਕਿਸਾਨਾਂ ਨੂੰ ਇਕੱਠੇ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਬਾਅਦ ਦਿੱਲੀ ਮਾਰਚ ਦਾ ਐਲਾਨ ਕੀਤਾ ਜਾਵੇਗਾ। 21 ਫਰਵਰੀ ਨੂੰ ਖਨੌਰੀ ਸਰਹੱਦ ਵਿਖੇ ਸ਼ੁਭਕਰਨ ਸਿੰਘ ਦੀ ਮੌਤ ਤੋਂ ਬਾਅਦ ਕਿਸਾਨਾਂ ਨੇ ਦਿੱਲੀ ਵੱਲ ਮਾਰਚ ਕਰਨ ਦਾ ਫੈਸਲਾ 29 ਫਰਵਰੀ ਤੱਕ ਟਾਲ ਦਿੱਤਾ ਸੀ।
ਲਖੀਮਪੁਰੀ ਖੇੜੀ ਲੋਕ ਸਭਾ ਸੀਟ ਤੋਂ ਭਾਜਪਾ ਵੱਲੋਂ ਅਜੈ ਮਿਸ਼ਰਾ ਟੈਨੀ ਨੂੰ ਮੁੜ ਟਿਕਟ ਮਿਲਣ ਦਾ ਕਿਸਾਨਾਂ ਨੇ ਵਿਰੋਧ ਕੀਤਾ। ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਟੈਨੀ ਨੂੰ ਟਿਕਟ ਦੇ ਕੇ ਦੇਸ਼ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਅਪਮਾਨ ਕੀਤਾ ਗਿਆ ਹੈ। ਕਿਸਾਨ ਮਜ਼ਦੂਰ ਮੋਰਚਾ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ। ਦੇਸ਼ ਦੇ 140 ਕਰੋੜ ਲੋਕ ਇਸ ਲਈ ਭਾਜਪਾ ਨੂੰ ਜ਼ਰੂਰ ਸਬਕ ਸਿਖਾਉਣਗੇ। ਦੱਸ ਦੇਈਏ ਕਿ ਕਿਸਾਨ ਅਜੈ ਟੈਨੀ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕਰਦੇ ਰਹੇ ਪਰ ਕੇਂਦਰ ਨੇ ਨਹੀਂ ਮੰਨਿਆ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।