ਕਿਸਾਨਾਂ ਦੀ ਅੱਜ CM ਮਾਨ ਨਾਲ ਮੀਟਿੰਗ, ਬੀਤੇ ਦਿਨ ਪੂਰੇ ਪੰਜਾਬ ‘ਚ ਕੀਤਾ ਸੀ ਚੱਕਾ ਜਾਮ

Global Team
1 Min Read

ਪੰਜਾਬ ‘ਚ ਝੋਨੇ ਦੀ ਸਹੀ ਤਰੀਕੇ ਨਾਲ ਖਰੀਦ ਨਾ ਹੋਣ ਕਰਕੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਕਿਸਾਨਾਂ ਨੇ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਸੈਕਟਰ-35 ਕਿਸਾਨ ਭਵਨ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਪੁੱਜੇ ਹੋਏ ਸਨ। ਇਸ ਮਗਰੋਂ ਪੁਲੀਸ ਨੇ ਕਿਸਾਨ ਭਵਨ ਦੇ ਗੇਟ ਬੰਦ ਕਰ ਦਿੱਤੇ। ਪਰ ਅੱਜ ਧਰਨਾਕਾਰੀ ਕਿਸਾਨਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ।

ਕੁਝ ਦਿਨ ਪਹਿਲਾਂ ਚੰਡੀਗੜ੍ਹ ਵਿਖੇ ਸੰਯੁਕਤ ਕਿਸਾਨ ਮੋਰਚਾ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਬੈਨਰ ਹੇਠ ਕਿਸਾਨਾਂ ਦੀ ਮੀਟਿੰਗ ਹੋਈ ਸੀ। ਇਸ ਮੀਟਿੰਗ ਵਿੱਚ ਸੰਘਰਸ਼ ਦੀ ਰਣਨੀਤੀ ਬਣਾਈ ਗਈ। ਉਨ੍ਹਾਂ ਐਲਾਨ ਕੀਤਾ ਸੀ ਕਿ ਜੇਕਰ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਾ ਹੋਈ ਤਾਂ ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨਗੇ। ਇਸ ਫੈਸਲੇ ਤਹਿਤ ਸ਼ੁੱਕਰਵਾਰ ਨੂੰ ਕਿਸਾਨ ਨੇ ਚੰਡੀਗੜ੍ਹ ਡੇਰੇ ਲਾਏ ਸਨ।

ਪੰਜਾਬ ਪੁਲਿਸ ਨੇ ਕਿਸਾਨਾਂ ਦੇ ਕਾਫਿਲੇ ਨੂੰ ਕਈ ਥਾਵਾਂ ‘ਤੇ ਰੋਕਿਆ ਵੀ ਸੀ। ਇਸ ਤੋਂ ਇਲਾਵਾ ਚੰਡੀਗੜ੍ਹ ਪੁਲੀਸ ਨੇ ਕੁਝ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਵੀ ਲਿਆ ਸੀ। ਜਿਸ ਕਾਰਨ ਕਿਸਾਨ ਆਗੂ ਹੋਰ ਨਾਰਾਜ਼ ਹੋ ਗਏ। ਪਰ ਕਿਸਾਨ ਆਪਦੀ ਮੰਗ ‘ਤੇ ਅੜੇ ਹੋਏ ਹਨ। ਕਿਉਂਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਸਲਾਂ ਦੇ ਢੇਰ ਲੱਗੇ ਹੋਏ ਹਨ।

 

Share This Article
Leave a Comment