ਚੰਡੀਗੜ੍ਹ ‘ਚ ਬੈਰੀਕੇਡਿੰਗ ਤੋੜ ਕੇ ਅੱਗੇ ਵੱਧ ਰਹੇ ਕਿਸਾਨ, ਪੁਲਿਸ ਨੇ ਛੱਡੀਆਂ ਪਾਣੀ ਦੀਆਂ ਬੁਛਾੜਾਂ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਰਾਜ ਭਵਨ ਵੱਲ ਕੂਚ ਕਰ ਦਿੱਤਾ ਹੈ। ਚੰਡੀਗੜ੍ਹ ਪੁਲੀਸ ਵਲੋਂ ਕੀਤੀ ਬੈਰੀਕੇਡਿੰਗ ਨੂੰ ਤੋੜ ਕੇ ਕਿਸਾਨ ਅੱਗੇ ਵੱਧ ਗਏ ਹਨ। ਇਸ ਦੌਰਾਨ ਪੁਲਿਸ ਵਲੋਂ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ ਤੇ ਹਲਕੀ ਧੱਕਾ ਮੁੱਕੀ ਹੋਈ ਵੀ ਦੱਸੀ ਜਾ ਰਹੀ ਹੈ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਪੰਜਾਬ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਅੱਜ ‘ਖੇਤੀ ਬਚਾਓ-ਸੰਵਿਧਾਨ ਬਚਾਓ’ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਜਥੇਬੰਦੀਆਂ ਵੱਲੋਂ ਚੰਡੀਗੜ੍ਹ ਸਥਿਤ ਰਾਜ ਭਵਨ ਦਾ ਘਿਰਾਉ ਕਰਕੇ ਰਾਸ਼ਟਰਪਤੀ ਦੇ ਨਾਮ ਰੋਸ ਪੱਤਰ ਸੌਂਪੇ ਜਾਣਗੇ।

Share this Article
Leave a comment