ਸ੍ਰੀ ਮੁਕਤਸਰ ਸਾਹਿਬ: ਕਿਸਾਨਾਂ ਵੱਲੋਂ ਦੇਸ਼ ਭਰ ਵਿੱਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੋਸਟਰ ਲਗਾਏ ਗਏ ਸਨ ਕਿ, ‘ਜੋ ਕਿਸਾਨਾਂ ਨਾਲ ਖੜੇਗਾ ਉਹੀ ਪਿੰਡਾਂ ਵਿੱਚ ਵੜੇਗਾ’ ਅਤੇ ਪਿੰਡਾਂ ਵਿੱਚ ਸਿਆਸੀ ਅਤੇ ਰਾਜਸੀ ਆਗੂਆਂ ਦੇ ਆਉਣ ‘ਤੇ ਪੂਰਨ ਪਾਬੰਦੀ ਲਗਾਈ ਹੋਈ ਹੈ। ਇਸਦੇ ਚਲਦਿਆਂ ਪੂਰੇ ਦੇਸ਼ ਵਿੱਚ ਭਾਜਪਾ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਉੱਥੇ ਹੀ ਅੱਜ ਹਲਕਾ ਗਿੱਦੜਬਾਹਾ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਿੰਡ ਹਰੀਕੇ ਕਲਾਂ ਵਿਖੇ ਨਵੇ ਬਣ ਰਹੇ ਪਾਰਕ ਦਾ ਨੀਂਹ ਪੱਥਰ ਰੱਖਣ ਲਈ ਪਹੁੰਚੇ ਸਨ। ਜਿੱਥੇ ਉਨ੍ਹਾਂ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਇਸ ਸਮੇਂ ਕਿਸਾਨ ਆਗੂਆਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰਾਜਾ ਵੜਿੰਗ ਦਾ ਵਿਰੋਧ ਕੀਤਾ। ਇਸ ਤੋਂ ਇਲਾਵਾਂ ਸੁਰੱਖਿਆ ਦੇ ਮੱਦੇਨਜ਼ਰ ਵੱਡੀ ਗਿਣਤੀ ਵਿੱਚ ਪੰਜਾਬ ਪੁਲਿਸ ਵੀ ਤਾਇਨਾਤ ਕੀਤੀ ਗਈ।