ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ, ਰੇਲ ਰੋਕੋ ਅੰਦੋਲਨ ‘ਚ ਦਿੱਤੀ ਜਾਵੇਗੀ ਢਿੱਲ

TeamGlobalPunjab
1 Min Read

ਚੰਡੀਗੜ੍ਹ: ਕਿਸਾਨ ਜਥੇਬੰਦੀਆਂ ਵੱਲੋਂ ਅੱਜ ਚੰਡੀਗੜ੍ਹ ਵਿਖੇ ਕੀਤੀ ਗਈ ਅਹਿਮ ਮੀਟਿੰਗ ਵਿਚ ਵੱਡੇ ਫ਼ੈਸਲੇ ਲਏ ਗਏ ਹਨ। ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ ਰੇਲ ਰੋਕੋ ਅੰਦੋਲਨ ਵਿਚ ਸਿਰਫ ਮਾਲ ਗੱਡੀਆਂ ਲਈ ਢਿੱਲ ਦਿੱਤੀ ਜਾ ਰਹੀ ਹੈ। ਇਹ ਢਿੱਲ 5 ਨਵੰਬਰ ਤੱਕ ਹੀ ਦੇਣ ਦੀ ਗੱਲ ਕਹੀ ਗਈ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਅਗਲੀ ਰਣਨੀਤੀ ‘ਤੇ 4 ਨਵੰਬਰ ਨੂੰ ਬੈਠਕ ਕੀਤੀ ਜਾਵੇਗੀ।

ਇਸ ਤੋਂ ਇਲਾਵਾ ਭਾਜਪਾ ਆਗੂਆਂ ਨੂੰ ਵੱਡੇ ਪੱਧਰ ‘ਤੇ ਘੇਰਾਨ ਦਾ ਫ਼ੈਸਲਾ ਲਿਆ ਗਿਆ ਹੈ ਤੇਟੋਲ ਪਲਾਜ਼ਿਆ ‘ਤੇ ਧਰਨਾ ਜਾਰੀ ਰਹੇਗਾ।

ਜਥੇਬੰਦੀਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਸੰਘਰਸ਼ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ ਨਹੀਂ ਜਾਂਦੀਆਂ।

Share This Article
Leave a Comment