ਕਿਸਾਨ ਜਥੇਬੰਦੀਆਂ ਨੇ ਮਨਾਇਆ `ਵਿਸ਼ਵਾਸਘਾਤ ਦਿਵਸ`, ਮੋਦੀ ਦੇ ਫੂਕੇ ਪੁਤਲੇ

TeamGlobalPunjab
1 Min Read

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਮਿਨੀ ਸਕੱਤਰੇਤ ਬਾਹਰ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਤਹਿਤ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਵਿਸ਼ਵਾਸਘਾਤ ਦਿਵਸ ਮਨਾਉਂਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਕਿਸਾਨਾਂ ਦਾ ਇਲਜ਼ਾਮ ਹੈ ਕਿ ਕੇਂਦਰ ਸਰਕਾਰ ਨੇ ਵਾਅਦਾ ਕਰ ਕੇ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ। ਇਸ ਲਈ ਉਨ੍ਹਾਂ ਨੂੰ ਮੁੜ ਸੰਘਰਸ਼ ਦੇ ਰਾਹ ਪੈਣਾ ਪੈ ਰਿਹਾ ਹੈ, ਜਿਸ ਤਹਿਤ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਹੁਸ਼ਿਆਰਪੁਰ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਇਸ ਦੌਰਾਨ ਕਿਸਾਨਾਂ ਵੱਲੋਂ ਡੀ.ਸੀ ਦਫਤਰ ਬਾਹਰ ਮੁੱਖ ਸੜਕ ਨੂੰ ਜਾਮ ਕਰਕੇ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।

ਇਸ ਦੇ ਨਾਲ ਹੀ ਕਿਸਾਨਾਂ ਨੇ ਕਿਹਾ ਕਿ ਇਕੱਲੇ ਹਰਿਆਣਾ ਸੂਬੇ ‘ਚ ਕਿਸਾਨਾਂ ‘ਤੇ 48 ਹਜ਼ਾਰ ਤੋਂ ਵਧੇਰੇ ਮਾਮਲੇ ਦਰਜ ਹਨ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਪਿੱਛੇ ਭੱਜ ਕੇ ਇਹ ਸਾਬਤ ਕਰ ਰਹੀ ਹੈ ਕਿ ਭਾਜਪਾ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ ਤੇ ਕਿਸਾਨ ਜਥੇਬੰਦੀਆਂ ਵੱਲੋਂ ਆਉਣ ਵਾਲੇ ਸਮੇਂ ‘ਚ ਇਸ ਤੋਂ ਵੀ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ।

ਹੁਣ ਦੇਖਣਾ ਇਹ ਹੋਵੇਗਾ ਕਿ ਆਖਰ ਕਿਸਾਨਾਂ ਦੇ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ ਕਾਰਨ ਕੀ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੀ ਕਰਦੀ ਹੈ ਜਾ ਨਹੀਂ?

- Advertisement -

Share this Article
Leave a comment