ਖੇਤੀ ਆਰਡੀਨੈਂਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਨੇ ਵਿਧਾਇਕਾਂ ਨੂੰ ਸੌਂਪੇ ਚੇਤਾਵਨੀ ਪੱਤਰ

TeamGlobalPunjab
2 Min Read

ਬਰਨਾਲਾ: ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਅੱਜ ਕੂੱਲ ਹਿੰਦ ਕਿਸਾਨ ਤਾਲਮੇਲ ਕਮੇਟੀ ਦੇ ਸੱਦੇ ’ਤੇ ਪੰਜਾਬ ਦੀ 10 ਕਿਸਾਨ ਜੱਥੇਬੰਦੀਆਂ ਵਲੋਂ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਸੌਂਪੇ ਗਏ। ਬਰਨਾਲਾ ਵਿਖੇ ਬੀਕੇਯੂ ਡਕੌਂਦਾ ਸਮੇਤ ਹੋਰ 9 ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵਲੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਦੀ ਕੋਠੀ ਅੱਗੇ ਉਹਨਾਂ ਨੂੰ ਚੇਤਾਵਨੀ ਪੱਤਰ ਦਿੱਤਾ ਗਿਆ।

ਇਸ ਮੌਕੇ ਕਿਸਾਨ ਆਗੂਆਂ ਬਲਵੰਤ ਸਿੰਘ ਉਪਲੀ, ਦਰਸ਼ਨ ਸਿੰਘ ਉਗੋਕੇ, ਉਂਕਾਰ ਸਿੰਘ ਬਰਾੜ ਅਤੇ ਪਰਮਿੰਦਰ ਸਿੰਘ ਹੰਢਿਆਇਆ ਨੇ ਕਿਹਾ ਕਿ ਮੋਦੀ ਸਰਕਾਰ ਖੇਤੀ ਆਰਡਿਨੈਂਸ ਲਾਗੂ ਕਰ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਾਲ ਖਤਮ ਕਰਨ ਦੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਮੰਡੀ ਬੋਰਡ ਨੂੰ ਖਤਮ ਕਰਨਾ ਚਾਹੁੰਦੀ ਹੈ ਅਤੇ ਫਸਲਾਂ ਦੀ ਐਮਐਸਪੀ ਖਤਮ ਕਰ ਕਿਸਾਨਾਂ ਨੂੰ ਵੱਡੇ ਉਦਯੋਗਪਤੀਆਂ ਦੇ ਹੱਥਾਂ ਦੀ ਕਠਪੁਤਲੀ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਇਸ ਖੇਤੀ ਆਰਡੀਨੈਂਸਾਂ ਦੇ ਵਿਰੋਧ ਵਿੱਚ 250 ਕਿਸਾਨ ਸੰਗਠਨਾਂ ਨੇ ਪ੍ਰਦਰਸ਼ਨ ਕੀਤਾ ਹੈ ਅਤੇ ਬਰਨਾਲਾ ਸਹਿਤ ਪੰਜਾਬ ਵਿੱਚ 10 ਕਿਸਾਨ ਸੰਗਠਨਾਂ ਨੇ ਇਸ ਕਾਲੇ ਕਾਨੂੰਨਾਂ ਦੇ ਖਿਲਾਫ ਕੇਂਦਰ ਸਰਕਾਰ ਦੇ ਵਿਰੁੱਧ ਮਾਰਚ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਕਿਸੇ ਵੀ ਕੀਮਤ ਉੱਤੇ ਇਸ ਖੇਤੀ ਆਰਡੀਨੈਂਸਾਂ ਨੂੰ ਲਾਗੂ ਨਹੀਂ ਹੋਣ ਦੇਵਾਂਗੇ ਇਸਦੇ ਲਈ ਚਾਹੇ ਉਨ੍ਹਾਂ ਨੂੰ ਕਿੰਨਾ ਵੀ ਵੱਡਾ ਸੰਘਰਸ਼ ਕਿਉਂ ਨਹੀਂ ਲੜਨਾ ਪਏ।

- Advertisement -

ਅੱਜ ਸਮੁੱਚੇ ਪੰਜਾਬ ਦੇ ਵਿਧਾਇਕਾਂ ਨੂੰ ਚੇਤਾਵਨੀ ਪੱਤਰ ਦਿੱਤੇ ਗਏ ਹਨ। ਇਹ ਵਿਧਾਇਕ ਪੰਜਾਬ ਦੀ ਵਿਧਾਨ ਸਭਾ ਵਿੱਚ ਖੇਤੀ ਆਰਡੀਨੈਂਸਾਂ ਦੇ ਵਿਰੋਧ ’ਚ ਮਤਾ ਪਾਸ ਕਰਵਾਉਣ। ਜੇਕਰ ਇਹ ਵਿਧਾਇਕ ਅੱਜ ਔਖੀ ਘੜੀ ਵਿੱਚ ਕਿਸਾਨਾਂ ਦੇ ਹੱਕ ’ਚ ਆਵਾਜ਼ ਨਹੀਂ ਉਠਾਉਂਦੇ ਤਾਂ ਚੋਣਾਂ ਮੌਕੇ ਇਹਨਾਂ ਨੂੰ ਪਿੰਡਾਂ ਦੀਆਂ ਸੱਥਾਂ ’ਚ ਵੜਨ ਨਹੀਂ ਦਿੱਤਾ ਜਾਵੇਗਾ।

ਇਸ ਮੌਕੇ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਹ ਅਤੇ ਉਹਨਾਂ ਦੀ ਪਾਰਟੀ ਪਹਿਲਾਂ ਤੋਂ ਇਨ੍ਹਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਵਿਰੋਧ ਕਰਦੇ ਆ ਰਹੇ ਹਨ। ਜੇਕਰ ਸਰਕਾਰ ਨਹੀਂ ਸੁਣਦੀ ਤਾਂ ਉਹ ਪੰਜਾਬ ਦੇ ਰਾਜਪਾਲ ਅਤੇ ਖ਼ੁਦ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਇਹਨਾਂ ਆਰਡੀਨੈਂਸਾਂ ਨੂੰ ਵਾਪਸ ਕਰਵਾਉਣ ਲਈ ਮਿਲਣਗੇ ਅਤੇ ਕਿਸਾਨਾਂ ਦੇ ਸੰਘਰਸ਼ ’ਚ ਮੋਢੇ ਨਾਲ ਮੋਢਾ ਲਗਾ ਕੇ ਖੜ੍ਹਨਗੇ।

Share this Article
Leave a comment