ਐੱਮਐੱਸਪੀ ’ਤੇ ਕਮੇਟੀ ਕਾਇਮ ਕਰਨ ਲਈ ਕਿਸਾਨ ਜਥੇਬੰਦੀਆਂ ਨੇ ਅੱਜੇ ਤੱਕ ਨਹੀਂ ਭੇਜੇ ਨਾਮ : ਤੋਮਰ

TeamGlobalPunjab
2 Min Read

ਨਵੀਂ ਦਿੱਲੀ: ਕੇਂਦਰੀ ਖੇਤੀ ਤੇ ਕਿਸਾਨ ਕਲਿਆਣ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ  ਕੇਂਦਰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ‘ਤੇ ਪੈਨਲ ਬਣਾਉਣ ਲਈ ਹਾਲੇ ਵੀ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਦੇ ਨਾਵਾਂ ਦੀ ਉਡੀਕ ਕਰ ਰਿਹਾ ਹੈ।

ਪਿਛਲੇ ਸਾਲ ਨਵੰਬਰ ਵਿੱਚ ਤਿੰਨ ਵਿਵਾਦਗ੍ਰਸਤ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਐਲਾਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਅਦਾ ਕੀਤਾ ਸੀ ਕਿ ਐੱਮਐੱਸਪੀ ਪ੍ਰਣਾਲੀ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਜ਼ੀਰੋ ਬਜਟ ਅਧਾਰਤ-ਖੇਤੀਬਾੜੀ ਨੂੰ ਉਤਸ਼ਾਹਿਤ ਕਰਨ ਦੇ ਤਰੀਕਿਆਂ ਦਾ ਸੁਝਾਅ ਦੇਣ ਲਈ ਕਮੇਟੀ ਬਣਾਈ ਜਾਵੇਗੀ।  ਤੋਮਰ ਨੇ ਸਮਾਗਮ ਦੌਰਾਨ ਦੱਸਿਆ,‘ਅਸੀਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਮੇਟੀ ਲਈ ਕਿਸਾਨ ਯੂਨੀਅਨਾਂ ਤੋਂ 2-3 ਮੈਂਬਰਾਂ ਦੇ ਨਾਂ ਮੰਗੇ ਸਨ। ਪਰ ਸਰਕਾਰ ਨੂੰ ਹਾਲੇ ਤੱਕ ਨਾਂ ਨਹੀਂ ਮਿਲਿਆ ਹੈ।

ਦੂਜੇ ਪਾਸੇ ਕਿਸਾਨ ਜਥੇਬੰਦੀਆਂ ਨੇ ਪਹਿਲਾਂ ਇਸ ਸਬੰਧੀ ਬਿਆਨ ਦਿੱਤਾ ਸੀ ਕਿ ਇਸ ਕਮੇਟੀ ਵਿਚ ਕਿਹੜੇ ਮੈਂਬਰਾਂ ਨੂੰ ਸ਼ਾਮਲ ਕੀਤਾ ਜਾਵੇਗਾ ਅਤੇ ਇਸ ਦਾ ਕੰਮ ਤੇ ਕਾਰਜਕਾਲ ਕਿੰਨਾ ਹੋਵੇਗਾ ਤੇ ਇਹ ਕਿਵੇਂ ਕੰਮ ਕਰੇਗੀ ਜਦੋਂ ਤੱਕ ਇਹ ਸਭ ਕੁਝ ਸਪੱਸ਼ਟ ਨਹੀਂ ਹੋ ਜਾਂਦਾ ਉਦੋਂ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਨਾਂ ਨਹੀਂ ਭੇਜੇ ਜਾਣਗੇ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment