ਕਿਸਾਨ ਸੰਗਠਨਾਂ ਦਾ ਰੇਲ ਰੋਕੋ ਅੰਦੋਲਨ ਸ਼ੁਰੂ, ਮੰਗਾਂ ਨੂੰ ਲੈ ਕੇ ਮੋਗਾ ਰੇਲਵੇ ਟਰੈਕ ਕੀਤਾ ਜਾਮ

Rajneet Kaur
2 Min Read

 ਮੁਹਾਲੀ : ਅੱਜ ਤੋਂ ਪੰਜਾਬ ਦੀਆਂ 18 ਕਿਸਾਨ-ਮਜ਼ਦੂਰ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ  30 ਸਤੰਬਰ ਯਾਨੀ ਕਿ  ਤਿੰਨ ਦਿਨ ਤੱਕ ਰੇਲ ਰੋਕੋ ਅੰਦੋਲਨ ਕਰਨਗੀਆਂ। ਕਿਸਾਨ ਅੱਜ ਪੰਜਾਬ ਭਰ ਵਿੱਚ ਰੇਲਵੇ ਲਾਈਨਾਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕਰਨਗੇ।  ਕਿਸਾਨ ਰੇਲਵੇ ਲਾਈਨਾਂ ਨੇੜੇ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਹਰਿਆਣਾ ਦੇ ਕਿਸਾਨ ਵੀ ਪੰਜਾਬ ਦੇ ਕਿਸਾਨ ਜਥੇਬੰਦੀਆਂ ਦੇ ਸਮਰਥਨ ‘ਚ ਆ ਗਏ ਹਨ।

ਦਸ ਦਈਏ ਕਿ ਪੰਜਾਬ ‘ਚ ਕਿਸਾਨ 12 ਥਾਵਾਂ ‘ਤੇ ਟ੍ਰੇਨਾਂ ਦਾ ਚੱਕਾ ਜਾਮ ਕਰਨਗੇ। ਦਸ ਦਈਏ ਇਹ ਰੋਸ ਪ੍ਰਦਰਸ਼ਨ ਹੜ੍ਹ ਪੀੜਤਾਂ ਲਈ ਪੈਕੇਜ, ਐੱਮਐੱਸਪੀ ਦੀ ਗਾਰੰਟੀ ਕਾਨੂੰਨ, ਕਿਸਾਨ ਮਜ਼ਦੂਰ ਕਰਜ਼ਾ ਮੁਕਤੀ, ਮਨਰੇਗਾ, ਨਸ਼ਾ ਤੇ ਹੋਰ ਮੁੱਦਿਆਂ ਨੂੰ ਲੈ ਕੇ ਹੋਵੇਗਾ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕਿਸਾਨ ਤਿੰਨ ਦਿਨਾਂ ਲਈ ਪੂਰੀ ਤਿਆਰੀ ਨਾਲ ਆਏ ਹਨ।  ਉਨ੍ਹਾਂ ਕਿਹਾ ਕਿ ਜੇਕਰ ਭਗਵੰਤ ਮਾਨ ਸਰਕਾਰ ਇਸ ਅੰਦੋਲਨ ਨੂੰ ਦਬਾਉਂਦੀ ਹੈ ਤਾਂ ਉਨ੍ਹਾਂ ਨੂੰ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਸਰਕਾਰ ਕਿਸ ਤਰ੍ਹਾਂ ਕੇਂਦਰ ਸਰਕਾਰ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ CM ਮਾਨ ਸਰਕਾਰ ਨੂੰ ਜਨ ਵਿਰੋਧੀ ਗਤੀਵਿਧੀਆਂ ਤੋਂ ਬਚਣਾ ਚਾਹੀਦਾ।

ਇਸ ਦੌਰਾਨ ਹਰਿਆਣਾ ਦੇ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਹਰਿਆਣਾ ਵਿੱਚ ਪਹਿਲਾਂ ਹੀ ਪੈਦਲ ਮਾਰਚ ਚੱਲ ਰਿਹਾ ਹੈ। ਜੇਕਰ ਪੰਜਾਬ ਵਿੱਚ ਕਿਸਾਨਾਂ ਨਾਲ ਬੇਇਨਸਾਫ਼ੀ ਹੁੰਦੀ ਹੈ ਜਾਂ ਪੁਲਿਸ ਨੇ ਕੋਈ ਤਾਕਤ ਵਰਤਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਦੇ ਕਿਸਾਨ ਵੀ ਪੰਜਾਬ ਵੱਲ ਮਾਰਚ ਕਰਨਗੇ। ਇਸ ਤੋਂ ਬਾਅਦ ਵੱਡੀ ਗਿਣਤੀ ‘ਚ ਅੰਦੋਲਨ ਸ਼ੁਰੂ ਹੋ ਸਕਦਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment