ਕੇਂਦਰ ਨਾਲ ਖੇਤੀ ਕਾਨੂੰਨ ‘ਤੇ ਕਿਸਾਨ ਜਥੇਬੰਦੀਆਂ ਅੱਜ ਕਰਨਗੀਆਂ ਗੱਲਬਾਤ, ਰੱਖਣਗੀਆਂ ਇਹ ਮੰਗਾਂ

TeamGlobalPunjab
2 Min Read

ਚੰਡੀਗੜ੍ਹ: ਖੇਤੀ ਕਾਨੂੰਨ ਮੁੱਦੇ ‘ਤੇ ਅੱਜ ਕੇਂਦਰ ਸਰਕਾਰ ਨਾਲ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਗੱਲਬਾਤ ਕਰਨਗੀਆਂ। ਕਿਸਾਨਾਂ ਦੀ ਕੇਂਦਰ ਨਾਲ ਮੀਟਿੰਗ ਅੱਜ ਦਿੱਲੀ ਵਿਖੇ ਵਿਗਿਆਨ ਭਵਨ ‘ਚ ਹੋਵੇਗੀ। ਬੈਠਕ ‘ਚ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਅਤੇ ਕੇਂਦਰੀ ਖੇਤੀ ਮੰਤਰੀ ਨਰੇਂਦਰ ਸਿੰਘ ਤੋਮਰ ਹੋਣਗੇ। ਹਲਾਂਕਿ ਇਸ ਤੋਂ ਪਹਿਲਾਂ ਦਾਅਵਾ ਕੀਤਾ ਜਾ ਰਿਹਾ ਸੀ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਮੀਟਿੰਗ ‘ਚ ਸ਼ਾਮਲ ਹੋ ਸਕਦੇ ਹਨ ਤੇ ਬੈਠਕ ਰਾਜਨਾਥ ਸਿੰਘ ਦੇ ਘਰ ਬੁਲਾਈ ਜਾ ਸਕਦੀ ਹੈ। ਇਸ ਤੋਂ ਬਾਅਦ ਤਸਵੀਰ ਸਾਫ਼ ਹੋਈ ਤੇ ਦੋ ਮੰਤਰੀਆਂ ਦੇ ਨਾਲ ਕਿਸਾਨ ਮੀਟਿੰਗ ਕਰਨਗੇ।

ਖੇਤੀ ਕਾਨੂੰਨ ਮੁੱਦੇ ‘ਤੇ ਕਿਸਾਨ ਜਥੇਬੰਦੀਆਂ ਲਗਾਤਾਰ ਕੇਂਦਰ ਸਰਕਾਰ ਖਿਲਾਫ਼ ਨਿੱਤਰੀਆਂ ਹੋਈਆਂ ਹਨ। ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਹੋਇਆ। ਜਿਸ ਨਾਲ ਰੇਲਵੇ ਵਿਭਾਗ ਨੂੰ 1200 ਕਰੋੜ ਰੁਪਏ ਤੋਂ ਵੱਧ ਦਾ ਘਾਟਾ ਪੈ ਗਿਆ ਹੈ ਤੇ ਪੰਜਾਬ ਵੀ ਇਸ ਦੀ ਮਾਰ ਝੱਲ ਰਿਹਾ ਹੈ।

ਪੰਜਾਬ ਦੇ ਉਦਯੋਗਿਕ ਖੇਤਰ ਨੂੰ 2200 ਕਰੋੜ ਰੁਪਏ ਦਾ ਘਾਟਾ ਪਿਆ ਹੈ। ਇਸ ਦਾ ਕਾਰਨ ਹੈ ਪਿਛਲੇ 24 ਸਤੰਬਰ ਤੋਂ ਪੰਜਾਬ ਵਿੱਚ ਕੋਈ ਵੀ ਮਾਲ ਗੱਡੀ ਜਾਂ ਯਾਤਰੀ ਗੱਡੀ ਨਹੀਂ ਚੱਲੀ। ਇਸ ਲਈ ਕੇਂਦਰ ਸਰਕਾਰ ਨੇ ਗੱਲਬਾਤ ਕਰਨ ਲਈ ਕਿਸਾਨ 29 ਕਿਸਾਨ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜਿਆ ਸੀ। ਜਿਸ ਵਿਚੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਇਸ ਸੱਦਾ ਨੂੰ ਠੁਕਰਆ ਦਿੱਤਾ ਸੀ ਤੇ ਬਾਕੀ ਕਿਸਾਨ ਜਥੇਬੰਦੀਆਂ ਅੱਜ ਦਿੱਲੀ ਜਾ ਕੇ ਗੱਲਬਾਤ ਕਰਨਗੀਆਂ।

Share this Article
Leave a comment