ਚੰਡੀਗੜ੍ਹ: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਬੀਤੀ ਰਾਤ ਲੁਧਿਆਣਾ ਦੇ DMC ਹਸਪਤਾਲ ‘ਚੋਂ ਡਿਸਚਾਰਜ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਉਹ ਖਨੌਰੀ ਬਾਰਡਰ ਪੁੱਜ ਕੇ ਮਰਨ ਵਰਤ ‘ਤੇ ਬੈਠ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਅੰਦੋਲਨ ਨੂੰ ਫੇਲ੍ਹ ਕਰਨ ਦੀਆਂ ਕੋਸ਼ਿਸ਼ਾਂ ਨਾਕਾਮ ਹੋ ਗਈਆਂ ਜਦੋਂ ਸਰਕਾਰ ਨੂੰ ਪੰਜਾਬ ਦੇ ਲੋਕਾਂ ਦੇ ਦਬਾਅ ਹੇਠ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਛੱਡਣਾ ਪਿਆ।
ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਅੱਜ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਸੱਦਾ ਦਿੱਤਾ ਗਿਆ ਸੀ ਉਸ ਨੂੰ ਡੱਲੇਵਾਲ ਦੀ ਰਿਹਾਈ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਉਹਨਾਂ ਨੇ ਸ਼ੰਭੂ ਬਾਰਡਰ ਦੇ ਰਾਹ ਨੂੰ ਖੋਲਣ ਦੀਆਂ ਅਫ਼ਵਾਹਾਂ ਦਾ ਖੰਡਨ ਕਰਦਿਆਂ ਕਿਹਾ ਕਿ ਸ਼ੰਭੂ ਬਾਰਡਰ ‘ਤੇ ਕੋਈ ਰਾਹ ਨਹੀਂ ਖੋਲਿਆ ਗਿਆ ਹੈ ਅਤੇ ਬੈਰੀਕੈਡਿੰਗ ਉਸੇ ਤਰ੍ਹਾਂ ਕੀਤੀ ਹੋਈ ਹੈ। ਪੰਧੇਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰ ਨੂੰ ਦਿੱਲੀ ਜਾ ਕੇ ਅੰਦੋਲਨ ਕਰਨ ਲਈ ਥਾਂ ਸਬੰਧੀ ਈ-ਮੇਲ ਕੀਤੀ ਗਈ ਸੀ ਜਿਸ ਦਾ ਹਾਲੇ ਤੱਲ ਕੋਈ ਵੀ ਜਵਾਬ ਨਹੀਂ ਆਇਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।