ਨਵੀਂ ਦਿੱਲੀ : ਦੇਸ਼ ਅੰਦਰ ਲਗਾਤਾਰ ਕਿਸਾਨੀ ਸੰਘਰਸ਼ ਗਰਮਾਉਂਦਾ ਜਾ ਰਿਹਾ ਹੈ। ਇਸ ਦਰਮਿਆਨ ਭਾਜਪਾ ਵੀ ਆਪਣੀ ਜਿੱਦ ‘ਤੇ ਬਜ਼ਿੱਦ ਅੜੀ ਹੋਈ ਹੈ । ਲਗਾਤਾਰ ਕਿਸਾਨਾਂ ਦੀਆਂ ਮੰਗਾਂ ਨੂੰ ਠੁਕਰਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਹੁਣ ਕਿਸਾਨਾਂ ਵੱਲੋਂ ਵੀ ਇੱਕ ਵੱਡਾ ਐਕਸ਼ਨ ਲਿਆ ਜਾ ਰਿਹਾ ਹੈ ।ਜ਼ਿਕਰਯੋਗ ਹੈ ਕਿ ਪੰਜ ਸੂਬਿਆਂ ਦੇ ਅੰਦਰ ਹੁਣ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਸ ਤੋਂ ਬਾਅਦ ਕਿਸਾਨਾਂ ਨੇ ਐਕਸ਼ਨ ਲੈਂਦਿਆਂ ਭਾਜਪਾ ਦੇ ਖ਼ਿਲਾਫ਼ ਪ੍ਰਚਾਰ ਕਰਨ ਦਾ ਐਲਾਨ ਕਰ ਦਿੱਤਾ ਹੈ ਕਿਸਾਨ ਆਗੂ
ਬਲਵੀਰ ਸਿੰਘ ਰਾਜੇਵਾਲ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਭਾਜਪਾ ਪ੍ਰਚਾਰ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਭਾਜਪਾ ਨੂੰ ਵੋਟ ਨਾ ਦੇਣ ਦੀ ਅਪੀਲ ਕੀਤੀ ਜਾਵੇਗੀ । ਰਾਜੇਵਾਲ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਨਹੀਂ ਦਿੱਤਾ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਬਾਬਤ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਦਸ ਦੇਈਏ ਕਿ ਪਿਛਲੇ ਲੰਬੇ ਸਮੇਂ ਤੋ ਕਿਸਾਨੀ ਸੰਘਰਸ਼ ਚਲ ਰਿਹਾ ਹੈ।