ਦੁਸ਼ਯੰਤ ਚੌਟਾਲਾ ਦੇ ਵਿਰੋਧ ‘ਚ ਸੜਕਾਂ ‘ਤੇ ਉੱਤਰੇ ਹਜ਼ਾਰਾਂ ਕਿਸਾਨ

TeamGlobalPunjab
1 Min Read

ਜੀਂਦ: ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਸੂਬੇ ‘ਚ ਭਾਜਪਾ-ਜੇਜੇਪੀ ਗਠਬੰਧਨ ਸਰਕਾਰ ਦਾ ਬਾਈਕਾਟ ਤੇ ਕਿਤੇ ਵੀ ਉਨ੍ਹਾਂ ਦਾ ਕੋਈ ਪ੍ਰੋਗਰਾਮ ਸਫਲ ਨਾਂ ਹੋਣ ਦੇਣ ਦਾ ਐਲਾਨ ਕੀਤਾ ਹੋਇਆ ਹੈ। ਇਸੇ ਐਲਾਨ ਦੇ ਮੱਦੇਨਜ਼ਰ ਕਿਸਾਨਾਂ ਨੂੰ ਜਿਵੇਂ ਹੀ ਦੁਸ਼ਯੰਤ ਚੌਟਾਲਾ ਦੇ ਜੀਂਦ ਦੌਰੇ ਸਬੰਧੀ ਸੂਚਨਾ ਮਿਲੀ, ਉਸੇ ਵੇਲੇ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਸੜਕਾਂ ‘ਤੇ ਉੱਤਰ ਆਏ।

ਹਾਲਾਂਕਿ ਡਿਪਟੀ ਸੀਐਮ ਦੇ ਦੌਰੇ ਦੀ ਕਿਸਾਨਾਂ ਨੂੰ ਪਹਿਲਾਂ ਕੋਈ ਜਾਣਕਾਰੀ ਨਹੀਂ ਸੀ, ਪੁਲੀਸ ਵੱਲੋਂ ਸੁਰੱਖਿਆ ਵਧਾਉਣ ਤੋਂ ਬਾਅਦ ਕਿਸਾਨਾਂ ਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਦੁਸ਼ਯੰਤ ਚੌਟਾਲਾ  ਜ਼ਿਲ੍ਹੇ ਵਿੱਚ ਕੋਰੋਨਾ ਦੀ ਸਥਿਤੀ ਦਾ ਜਾਇਜ਼ਾ ਲੈਣ ਆ ਰਹੇ ਹਨ।

Share this Article
Leave a comment