ਮਲੋਟ ਤੋਂ ਬਾਅਦ ਹੁਣ ਹੁਸ਼ਿਆਰਪੁਰ ‘ਚ ਬੀਜੇਪੀ ਲੀਡਰ ਦਾ ਵਿਰੋਧ

TeamGlobalPunjab
1 Min Read

ਹੁਸ਼ਿਆਰਪੁਰ : ਖੇਤੀ ਕਾਨੂੰਨਾਂ ਦੇ ਖਿਲਾਫ਼ ਨਿੱਤਰੇ ਕਿਸਾਨਾਂ ਵੱਲੋਂ ਬੀਜੇਪੀ ਲੀਡਰਾਂ ਦਾ ਵਿਰੋਧ ਲਗਾਤਾਰ ਜਾਰੀ ਹੈ। ਮਲੋਟ ਤੋਂ ਬਾਅਦ ਅੱਜ ਹੁਸ਼ਿਆਰਪੁਰ ਵਿੱਚ ਵੀ ਬੀਜੇਪੀ ਲੀਡਰ ਦਾ ਵਿਰੋਧ ਦੇਖਣ ਨੂੰ ਮਿਲਿਆ। ਹੁਸ਼ਿਆਰਪੁਰ ਵਿੱਚ ਕਿਸਾਨਾਂ ਨੇ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦਾ ਵਿਰੋਧੀ ਕੀਤਾ। ਸੋਮ ਪ੍ਰਕਾਸ਼ ਅੱਜ ਹੁਸ਼ਿਆਰਪੁਰ ਵਿੱਚ ਬੀਜੇਪੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਪਹੁੰਚੇ ਸਨ। ਕਿਸਾਨਾਂ ਨੂੰ ਜਿਵੇਂ ਹੀ ਸੋਮ ਪ੍ਰਕਾਸ਼ ਦੀ ਆਮਦ ਦਾ ਪਤਾ ਲੱਗਿਆ ਤਾਂ ਵੱਡੀ ਗਿਣਤੀ ਵਿੱਚ ਕਿਸਾਨ ਆਪਣੀਆਂ ਜਥੇਬੰਦੀਆਂ ਦੇ ਝੰਡੇ ਫੜ ਕੇ ਪਹੁੰਚ ਗਏ। ਕਿਸਾਨਾਂ ਦੇ ਰੋਸ ਨੂੰ ਦੇਖਦੇ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਬੈਰੀਕੇਡਿੰਗ ਕੀਤੀ ਹੋਈ ਸੀ ਪਰ ਕਿਸਾਨਾਂ ਵੱਲੋਂ ਬੈਰੀਕੇਡ ਤੋੜ ਕੇ ਅੱਗੇ ਵੱਧਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਲਕੀ ਹੱਥੋਪਾਈ ਵੀ ਹੋਈ।

ਹੁਸ਼ਿਆਰਪੁਰ ਪੁਲਿਸ ਨੇ ਬੀਜੇਪੀ ਦਫ਼ਤਰ ਵੱਲ ਜਾਂਦੇ ਸਾਰੇ ਰਾਹ ਬੈਰੀਕੇਡ ਲਗਾ ਕੇ ਬਲੌਕ ਕੀਤੇ ਹੋਏ ਸਨ। ਪੁਲਿਸ ਨੇ ਆਪਣੇ ਪਹਿਰੇ ਹੇਠ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਬੀਜੇਪੀ ਦਫ਼ਤਰ ਪਹੁੰਚਾ ਤਾਂ ਦਿੱਤਾ ਪਰ ਜਦੋਂ ਸੋਮ ਪ੍ਰਕਾਸ਼ ਬਾਹਰ ਨਿਕਲੇ ਤਾਂ ਕਿਸਾਨ ਝੰਡੇ ਫੜ ਕੇ ਮੰਤਰੀ ਦੀ ਗੱਡੀ ਮਗਰ ਭੱਜੇ ਅਤੇ ਕੇਂਦਰ ਸਰਕਾਰ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕੀਤੀ।

Share this Article
Leave a comment