ਖਨੌਰੀ ਬਾਰਡਰ ‘ਤੇ ਕਿਸਾਨਾਂ ਦਾ ਮੋਰਚਾ ਖ਼ਤਮ, 4 ਸਤੰਬਰ ਨੂੰ ਕੇਂਦਰੀ ਮੰਤਰੀ ਮਨੋਹਰ ਲਾਲ ਨਾਲ ਮੀਟਿੰਗ ਤੈਅ

Global Team
2 Min Read

ਨਿਊਜ਼ ਡੈਸਕ: ਖਨੌਰੀ ਬਾਰਡਰ ‘ਤੇ ਪਿਛਲੇ ਚਾਰ ਦਿਨਾਂ ਤੋਂ ਚੱਲ ਰਿਹਾ ਮੋਰਚਾ ਕਿਸਾਨਾਂ ਨੇ ਅੱਜ ਖ਼ਤਮ ਕਰ ਦਿੱਤਾ ਗਿਆ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਕਿਸਾਨ ਹੁਣ ਘਰ ਵਾਪਿਸ ਜਾਣਗੇ। ਉਨ੍ਹਾਂ ਕਿਹਾ ਕਿ 4 ਸਤੰਬਰ ਨੂੰ ਸਰਕਾਰ ਵੱਲੋਂ ਗੱਲਬਾਤ ਲਈ ਸੱਦਾ ਮਿਲਿਆ ਹੈ ਤੇ ਇਸ ਮੀਟਿੰਗ ਤੋਂ ਬਾਅਦ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਇਹ ਘਟਨਾਕ੍ਰਮ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ)  (ਜੋ ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਿਹਾ ਹੈ) ਦੇ ਨੁਮਾਇੰਦਿਆਂ ਅਤੇ ਹਰਿਆਣਾ ਸਰਕਾਰ ਦੇ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਾਹਮਣੇ ਆਇਆ ਹੈ।

ਪ੍ਰਦਰਸ਼ਨਕਾਰੀ ਖਨੌਰੀ-ਦਾਤਾ ਸਿੰਘ ਵਾਲਾ ਬਾਰਡਰ ਪੁਆਇੰਟ ‘ਤੇ ਬੈਠੇ ਸਨ। ਹਰਿਆਣਾ ਪੁਲਿਸ ਨੇ 16 ਅਗਸਤ ਨੂੰ 51 ਕਿਸਾਨਾਂ ਦੇ ਇੱਕ ਸਮੂਹ ਨੂੰ ਦਿੱਲੀ ਜਾਣ ਤੋਂ ਰੋਕ ਦਿੱਤਾ ਸੀ। ਇਹ ਕਿਸਾਨ ਪ੍ਰਸਤਾਵਿਤ ਭਾਰਤ-ਅਮਰੀਕਾ ਵਪਾਰ ਸਮਝੌਤੇ ਦੇ ਵਿਰੋਧ ਵਿੱਚ ਅਤੇ ਫਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ (MSP) ‘ਤੇ ਖਰੀਦ ਦੀ ਕਾਨੂੰਨੀ ਗਾਰੰਟੀ ਦੀ ਮੰਗ ਨੂੰ ਲੈ ਕੇ 228 ਕਿਲੋਮੀਟਰ ਲੰਮੀ “ਕਿਸਾਨ ਬਚਾਓ ਪੈਦਲ ਯਾਤਰਾ” ਕਰ ਰਹੇ ਸਨ। ਬੁੱਧਵਾਰ ਨੂੰ ਹੋਈ ਮੀਟਿੰਗ ਦੌਰਾਨ, ਅਧਿਕਾਰੀਆਂ ਨੇ ਦਿੱਲੀ ਵਿੱਚ ਕਿਸਾਨਾਂ ਦੇ ਇੱਕ ਵਫ਼ਦ ਅਤੇ ਕੇਂਦਰੀ ਬਿਜਲੀ ਮੰਤਰੀ ਤੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਵਿਚਕਾਰ ਮੀਟਿੰਗ ਦਾ ਪ੍ਰਸਤਾਵ ਰੱਖਿਆ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment