ਨਵੀਂ ਦਿੱਲੀ: ਖੇਤੀ ਕਾਨੂੰਨ ਮੁੱਦੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਦਿੱਲੀ ਦੀਆਂ ਬਰੁਹਾਂ ‘ਤੇ ਕਿਸਾਨਾਂ ਨੂੰ ਧਰਨਾ ਦਿੰਦੇ ਹੋਏ ਅੱਜ 9 ਦਿਨ ਪੂਰੇ ਹੋ ਗਏ ਹਨ। ਇਹ ਰੋਸ ਪ੍ਰਦਰਸ਼ਨ ਦਿਨ ਪ੍ਰਤੀ ਦਿਨ ਵੱਧਦਾ ਜਾ ਰਿਹਾ ਹੈ।
ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ। ਪਰ ਕੇਂਦਰ ਸਰਕਾਰ ਕਿਸਾਨਾਂ ਦੀ ਇਹ ਮੰਗ ਨਹੀਂ ਮੰਨ ਰਹੀ। ਸਰਕਾਰ ਦਾਅਵਾ ਕਰ ਰਹੀ ਹੈ ਕਿ ਇਹ ਕਾਨੂੰਨ ਕਿਸਾਨਾਂ ਦੇ ਹਿੱਤਾਂ ਨੂੰ ਧਿਆਨ ‘ਚ ਰੱਖਦੇ ਹੋਏ ਲਿਆਂਦੇ ਗਏ ਹਨ।
ਇਸ ਤੋਂ ਇਲਾਵਾ ਅੱਜ ਸਵੇਰੇ ਦਿੱਲੀ ਦੇ ਸਿੰਘੂ ਬੌਰਡਰ ‘ਤੇ ਪੁਲਿਸ ਵੱਲੋਂ ਸਖ਼ਤੀ ਕੀਤੀ ਜਾਂਦੀ ਦਿਖਾਈ ਦਿੱਤੀ। ਵੱਡੀ ਗਿਣਤੀ ‘ਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਬੈਰੀਕੇਡਿੰਗ ਵੀ ਮਜ਼ਬੂਤ ਕਰ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਲਈ 5 ਦਸੰਬਰ ਦਾ ਸੱਦਾ ਭੇਜਿਆ ਹੈ। ਇਸ ਮੀਟਿੰਗ ਤੋਂ ਪਹਿਲਾਂ ਕਿਸਾਨ ਜਥੇਬੰਦੀਆਂ ਅੱਜ ਮੀਟਿੰਗ ਵੀ ਕਰਨਗੀਆਂ ਕਿ ਖੇਤੀ ਕਾਨੂੰਨ ਸਬੰਧੀ ਕੇਂਦਰ ਨੇ ਰੱਖੀਆਂ ਸ਼ਰਤਾਂ ਮੰਨੀਆਂ ਜਾ ਸਕਦੀਆਂ ਹਨ ਜਾਂ ਨਹੀਂ। ਇਸ ਸਬੰਧੀ ਅੱਜ ਕਿਸਾਨਾਂ ਦੀ ਅਹਿਮ ਬੈਠਕ ਹੋਵੇਗੀ।