ਕਿਸਾਨ ਅੰਦੋਲਨ ਪਹੁੰਚਿਆ 20ਵੇਂ ਦਿਨ ‘ਚ, ਜਥੇਬੰਦੀਆਂ ਦੀ ਅੱਜ ਅਹਿਮ ਮੀਟਿੰਗ

TeamGlobalPunjab
1 Min Read

ਚੰਡੀਗੜ੍ਹ : ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਕਿਸਾਨਾਂ ਨੂੰ ਅੱਜ 20 ਦਿਨ ਪੂਰੇ ਹੋ ਚੁੱਕੇ ਹਨ। ਕੜਾਕੇ ਦੀ ਠੰਢ ਵਿੱਚ ਵੀ ਬਜ਼ੁਰਗਾਂ ਤੋਂ ਲੈ ਕੇ ਬੱਚੇ ਤੱਕ ਇਸ ਅੰਦੋਲਨ ਵਿੱਚ ਡਟੇ ਹੋਏ ਹਨ। ਠੰਢ ਦੇ ਮੌਸਮ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅਗਲੀ ਰਣਨੀਤੀ ਅੱਜ ਜੱਥੇਬੰਦੀਆਂ ਵੱਲੋਂ ਉਲੀਕੀ ਜਾਵੇਗੀ।

ਅੱਜ ਸਮੁੱਚੀ ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਜਾਵੇਗੀ ਜਿਸ ਤੋਂ ਬਾਅਦ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ। ਇਸ ਤੋਂ ਪਹਿਲਾਂ ਬੀਤੇ ਦਿਨ ਕਿਸਾਨ ਜਥੇਬੰਦੀਆਂ ਦੇ ਮੁਖੀ ਇੱਕ ਦਿਨ ਦੀ ਭੁੱਖ ਹੜਤਾਲ ‘ਤੇ ਬੈਠੇ ਸਨ।

14 ਦਸੰਬਰ ਨੂੰ ਹੀ ਹਰ ਜ਼ਿਲ੍ਹੇ ਦੇ ਡੀਸੀ ਦਫ਼ਤਰ ਬਾਹਰ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਲਗਾਇਆ ਗਿਆ ਸੀ। 12 ਦਸੰਬਰ ਨੂੰ ਦਿੱਲੀ ਜੈਪੁਰ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਸੀ ਅਤੇ ਦੇਸ਼ ਦੇ ਸਾਰੇ ਟੋਲ ਪਲਾਜ਼ਾ ਫ੍ਰੀ ਕੀਤੇ ਗਏ ਸਨ। ਜਿਸ ਤੋਂ ਬਾਅਦ ਹੁਣ ਅਗਲੇ ਸੰਘਰਸ਼ ਦੇ ਪ੍ਰੋਗਰਾਮ ਦੀ ਮੀਟਿੰਗ ਤੋਂ ਬਾਅਦ ਐਲਾਨੇ ਜਾਣਗੇ।

Share This Article
Leave a Comment