ਚੰਡੀਗੜ੍ਹ: ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪਰ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲੀਸ ਨੇ ਪਿੰਡ ਝਰਮੜੀ ਨੇੜ੍ਹੇ ਸੜਕ ਬੰਦ ਕਰ ਦਿੱਤੀ ਹੈ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਮੋੜ ਦਿੱਤਾ ਗਿਆ ਹੈ।
ਹੁਣ ਦਿੱਲੀ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਕਸਬਾ ਬਰਵਾਲਾ ਅਤੇ ਯਮੁਨਾਨਗਰ ਤੋਂ ਹੋ ਕੇ ਜਾਣਾ ਪਵੇਗਾ। ਜਦਕਿ ਚੰਡੀਗੜ੍ਹ ਤੋਂ ਜਾਣ ਵਾਲੇ ਲੋਕਾਂ ਨੂੰ ਪੰਚਕੂਲਾ ਰਾਹੀਂ ਹਰਿਆਣਾ ਜਾਣ ਦੀ ਸਲਾਹ ਦਿੱਤੀ ਜਾ ਰਹੀ ਹੈ। ਇਸ ਕਾਰਨ ਡੇਰਾਬੱਸੀ ਨੇੜ੍ਹੇ ਚੰਡੀਗੜ੍ਹ ਦਿੱਲੀ ਹਾਈਵੇਅ ’ਤੇ ਜਾਮ ਲੱਗ ਗਿਆ। ਲੋਕਾਂ ਨੂੰ ਪਿੰਡਾਂ ‘ਚੋ ਨਿੱਕਲਣਾ ਪੈ ਰਿਹਾ ਹੈ।
ਜਾਣਕਾਰੀ ਮੁਤਾਬਕ ਲੋਕ ਆਸਾਨੀ ਨਾਲ ਦਿੱਲੀ ਜਾ ਸਕਦੇ ਸਨ। ਇਸ ਦੇ ਲਈ ਚੰਡੀਗੜ੍ਹ ਤੋਂ ਆਉਣ ਵਾਲੀ ਟਰੈਫਿਕ ਨੂੰ ਲਾਲੜੂ ਆਈ.ਟੀ.ਆਈ ਤੋਂ ਹੰਡੇਸਰਾ ਵੱਲ ਮੋੜ ਦਿੱਤਾ ਗਿਆ ਹੈ। ਇਸ ਤੋਂ ਬਾਅਦ ਟਰੈਫਿਕ ਬਰਵਾਲਾ ਤੋਂ ਲੰਘ ਰਿਹਾ ਹੈ। ਪਰ ਇਸ ਤੋਂ ਬਾਅਦ ਵੀ ਲੋਕ ਚਿੰਤਤ ਹਨ। ਦਿੱਲੀ ਜਾ ਰਹੇ ਇੱਕ ਰਾਹਗੀਰ ਨੇ ਦੱਸਿਆ ਕਿ ਸੜਕ ਬੰਦ ਹੋਣ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਉਸ ਨੇ ਵਿਆਹ ਸਮਾਗਮ ‘ਚ ਸ਼ਾਮਲ ਹੋਣਾ ਸੀ। ਪਰ ਉਸ ਨੂੰ ਲੱਗਦਾ ਹੈ ਕਿ ਉਹ ਸਮੇਂ ਸਿਰ ਦਿੱਲੀ ਨਹੀਂ ਪਹੁੰਚ ਸਕੇਗਾ। ਹਾਲਾਂਕਿ ਸਥਾਨਕ ਲੋਕ ਪੇਂਡੂ ਰਸਤਿਆਂ ਰਾਹੀਂ ਹਰਿਆਣਾ ਵਿੱਚ ਦਾਖ਼ਲ ਹੋ ਰਹੇ ਹਨ। ਇਸ ਕਾਰਨ ਪਿੰਡਾਂ ਦੀਆਂ ਸੜਕਾਂ ’ਤੇ ਵੀ ਦਬਾਅ ਵਧ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।