ਫ਼ਾਜ਼ਿਲਕਾ : ਕੇਂਦਰ ਦੇ ਕਿਸਾਨ ਮਾਰੂ ਆਰਡੀਨੈਂਸਾਂ ਦੀ ਪੰਜਾਬ ‘ਚ ਖਿਲਾਫ਼ ਪੂਰੇ ਜ਼ੋਰਾਂ ‘ਤੇ ਹੈ। ਸਰਹੱਦੀ ਇਲਾਕੇ ਫ਼ਾਜ਼ਿਲਕਾ ‘ਚ ਵੀ ਇਸ ਦਾ ਰੋਸ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਇੱਥੇ ਵੀ ਸਾਰੀਆਂ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਯੂਨੀਅਨਾਂ ਵਲੋਂ ਫ਼ਾਜ਼ਿਲਕਾ ਅਬੋਹਰ ਰੋਡ ‘ਤੇ ਪੈਦੇ ਨੈਸ਼ਨਲ ਹਾਈਵੇਅ ਨੂੰ ਜਾਮ ਕਰ ਦਿੱਤਾ। ਜਿਸ ਵਿੱਚ ਕਿਸਾਨ ਯੂਨੀਅਨ, ਆੜ੍ਹਤੀ ਯੂਨੀਅਨ, ਮਦੂਰ ਯੂਨੀਅਨ, ਤੁਲਾਈ ਯੂਨੀਅਨ, ਦੋਧੀ ਯੂਨੀਅਨ ਅਤੇ ਬੇਰੁਜ਼ਗਾਰ ਅਧਿਆਪਕ ਯੂਨੀਅਨ ਸਮੇਤ ਕਈ ਯੂਨਿਅਨਾਂ ਦੇ ਮੈਂਬਰ ਅਤੇ ਜਿਲ੍ਹੇ ਭਰ ਦੇ ਕਿਸਾਨ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਏ ਅਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਇਸ ਤਿੰਨਾਂ ਆਰਡਿਨੇਂਸਾਂ ਦੇ ਵਿਰੋਧ ਵਿੱਚ ਕੇਂਦਰ ਸਰਕਾਰ ਦੇ ਵਿਰੁੱਧ ਰੋਸ਼ ਪ੍ਰਦਰਸ਼ਨ ਕਰ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਕੇਂਦਰ ਸਰਕਾਰ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਕਰ ਰਹੇ ਕਿਸਾਨ ਜੱਥੇਬੰਦੀਆਂ ਦੇ ੳਹੁਦੇਦਾਰਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਤਿੰਨ ਆਰਡਿਨੇਂਸਾਂ ਦੇ ਵਿਰੋਧ ਵਿੱਚ ਅੱਜ ਸਾਰੇ ਕਿਸਾਨ ਜੱਥੇਬੰਦੀਆਂ ਅਤੇ ਆੜ੍ਹਤੀ ਯੂਨੀਅਨ, ਮਜ਼ਦੂਰ ਯੂਨੀਅਨ ਅਤੇ ਨੰਬਰਦਾਰ ਯੂਨੀਅਨ ਦੇ ਸਹਿਯੋਗ ਨਾਲ ਅੱਜ ਨੇਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰਾਂ ਨੇ ਪਹਿਲਾਂ ਵੀ ਇਹ ਕਾਨੂੰਨ ਲਾਗੂ ਕੀਤੇ ਸਨ ਜੋਂ ਫੇਲ੍ਹ ਸਾਬਤ ਹੋਏ। ਜਿੱਥੇ ਜਿੱਥੇ ਇਹ ਕਾਨੂੰਨ ਲਾਗੂ ਹੋਏ ਉੱਥੋਂ ਦੇ ਕਿਸਾਨ ਮਜ਼ਦੂਰੀ ਕਰਨ ਲਈ ਮਜ਼ਬੂਰ ਹੋਏ ਹਨ। ਇਹਨਾਂ ਆਰਡੀਨੈਂਸਾਂ ਨਾਲ ਪੰਜਾਬ ਦੀ ਕਿਰਸਾਨੀ ਵੀ ਖ਼ਤਮ ਹੋ ਜਾਵੇਗੀ। ਕਿਸਾਨਾਂ ਨੂੰ ਫਸਲਾਂ ਦਾ ਬਣਾ ਮੁੱਲ ਨਹੀਂ ਮਿਲੇਗਾ। ਵੱਡੇ ਵਪਾਰੀ ਆਪਣੀ ਮਰਜ਼ੀ ਨਾਲ ਸਾਡੀਆਂ ਫਸਲਾਂ ਦਾ ਮੁੱਲ ਤੈਅ ਕਰਨਗੇ। ਇਸ ਨਾਲ ਪੰਜਾਬ ਦੇ ਕਿਸਾਨ ਖ਼ਤਰੇ ‘ਚ ਆ ਸਕਦੇ ਹਨ।