ਮੁਕਤਸਰ: ਪੰਜਾਬ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤਹਿਤ ਅੱਜ ਬਾਦਲ ਪਿੰਡ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਧਰਨਾ ਸ਼ੁਰੂ ਕਰ ਦਿੱਤਾ। ਕਿਸਾਨ ਜਥੇਬੰਦੀਆਂ ਲਗਾਤਾਰ 5 ਦਿਨ ਬਾਦਲ ਪਿੰਡ ਵਿੱਚ ਇਹ ਧਰਨਾ ਪ੍ਰਦਰਸ਼ਨ ਕਰਨਗੇ।
ਕਿਸਾਨਾਂ ਦਾ ਇਲਜ਼ਾਮ ਹੈ ਕਿ ਸੰਸਦ ਵਿੱਚ ਨਾ ਤਾਂ ਸੁਖਬੀਰ ਸਿੰਘ ਬਾਦਲ ਅਤੇ ਨਾ ਹੀ ਹਰਸਿਮਰਤ ਕੌਰ ਬਾਦਲ ਨੇ ਖੇਤੀ ਬਿੱਲਾਂ ਖਿਲਾਫ ਆਵਾਜ਼ ਉਠਾਈ। ਕਿਸਾਨਾਂ ਦਾ ਕਹਿਣਾ ਹੈ ਕਿ ਅਕਾਲੀ ਦਲ ਹਮੇਸ਼ਾ ਆਪਣੇ ਆਪ ਨੂੰ ਕਿਸਾਨ ਪੱਖੀ ਦੱਸਦੀ ਆ ਰਹੀ ਹੈ। ਪਰ ਖੇਤੀ ਬਿੱਲਾਂ ਪ੍ਰਤੀ ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਆਪਣਾ ਸਟੈਂਡ ਸਪੱਸ਼ਟ ਨਹੀਂ ਕਰ ਸਕੇ।
ਕਿਸਾਨਾਂ ਦੇ ਇਸ ਧਰਨਾ ਪ੍ਰਦਰਸ਼ਨ ਨੂੰ ਸਮਰਥਨ ਦੇਣ ਲਈ ਆਮ ਆਦਮੀ ਪਾਰਟੀ ਵੀ ਪਹੁੰਚੀ ਹੈ। ਕਿਸਾਨਾਂ ਦੀ ਮੰਗ ਹੈ ਕਿ ਜਦੋਂ ਤੱਕ ਕੇਂਦਰ ਦੇ ਵਿੱਚ ਖੇਤੀ ਬਿੱਲਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਦੋਂ ਤੱਕ ਪੰਜਾਬ ਦੇ ਵਿੱਚ ਧਰਨਾ ਪ੍ਰਦਰਸ਼ਨ ਇਵੇਂ ਹੀ ਚੱਲਦੇ ਰਹਿਣਗੇ।