ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੇਐਮਪੀ ਹਾਈਵੇਅ ਜਾਮ

TeamGlobalPunjab
1 Min Read

ਨਵੀਂ ਦਿੱਲੀ : ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਨੂੰ ਹੋਰ ਮਜ਼ਬੂਤ ਬਣਾਉਣ ਦੇ ਲਈ ਅੱਜ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੇਐਮਪੀ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਗਿਆ ਹੈ। ਕੇਐਮਪੀ ਹਾਈਵੇ ਨੂੰ 24 ਘੰਟੇ ਦੇ ਲਈ ਕਿਸਾਨ ਜਥੇਬੰਦੀਆਂ ਨੇ ਜਾਮ ਕਰਨ ਦਾ ਸੱਦਾ ਦਿੱਤਾ ਸੀ। ਜਿਸ ਨੂੰ ਦੇਖਦੇ ਹੋਏ ਪੰਜਾਬ ਅਤੇ ਹਰਿਆਣਾ ‘ਚੋਂ ਵੱਡੀ ਗਿਣਤੀ ਦੇ ਅੰਦਰ ਕਿਸਾਨ ਸ਼ਾਮਲ ਹੋਏ ਹਨ।

ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਦੀ ਸੁੱਤੀ ਸਰਕਾਰ ਨੂੰ ਜਗਾਉਣ ਦੇ ਲਈ ਨੈਸ਼ਨਲ ਹਾਈਵੇਅ ਨੂੰ ਜਾਮ ਕੀਤਾ ਜਾ ਰਿਹਾ ਹੈ। ਉਧਰ ਬੀਤੇ ਦਿਨੀਂ ਕਿਸਾਨ ਮੋਰਚੇ ਵਿੱਚ ਲੱਖਾ ਸਿਧਾਣਾ ਦੀ ਵੀ ਵਾਪਸੀ ਹੋ ਗਈ ਸੀ ਜਿਸ ਤਹਿਤ ਅੱਜ ਲੱਖਾ ਸਿਧਾਣਾ ਵੀ ਹਾਈਵੇ ਜਾਮ ਕਰਨ ਦੇ ਲਈ ਕੇਐਮਪੀ ਪਹੁੰਚ ਗਿਆ ਹੈ। ਸੰਗਰੂਰ ਦੇ ਮਸਤੂਆਣਾ ਗੁਰਦੁਆਰਾ ਸਾਹਿਬ ਤੋਂ ਲੱਖਾ ਸਿਧਾਣਾ ਨੇ ਨੌਜਵਾਨਾਂ ਦੇ ਵਿਸ਼ਾਲ ਇਕੱਠ ਦੇ ਨਾਲ ਦਿੱਲੀ ਵੱਲ ਮਾਰਚ ਕੀਤਾ ਸੀ।

Share this Article
Leave a comment