ਡੀ.ਏ.ਪੀ. ਖਾਦ ਦੀ ਕਮੀ ਕਾਰਨ ਮੁਕਤਸਰ ‘ਚ ਕਿਸਾਨਾਂ ਨੇ ਪ੍ਰਗਟਾਇਆ ਰੋਸ, ਸਾੜੀਆਂ ਆਧਾਰ ਦੀਆਂ ਕਾਪੀਆਂ

TeamGlobalPunjab
2 Min Read

ਮੁਕਤਸਰ : ਡੀ.ਏ.ਪੀ. ਖਾਦ ਦੀ ਕਮੀ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਖਾਸੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨਾਂ ਵਲੋਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਭੰਡਿਆ ਜਾ ਰਿਹਾ ਹੈ। ਮੁਕਤਸਰ ਵਿਖੇ ਵੀ ਇਹ ਕੁਝ ਵੇਖਣ ਨੂੰ ਮਿਲਿਆ। ਇੱਥੇ ਡੀ.ਏ.ਪੀ ਖਾਦ ਨੂੰ ਲੈ ਕੇ ਖਾਸਾ ਹੰਗਾਮਾ ਹੋਇਆ। ਕਿਸਾਨਾਂ ਨੇ ਦਾਣਾ ਮੰਡੀ ਨੇੜੇ ਸਥਿਤ ਇਫਕੋ ਕੇਂਦਰ ‘ਤੇ ਪਹੁੰਚ ਕੇ ਹੰਗਾਮਾ ਕਰ ਦਿੱਤਾ।

ਇਸ ਦੌਰਾਨ ਕਿਸਾਨਾਂ ਨੇ ਡੀ.ਏ.ਪੀ. ਖਾਦ ਦੀ ਵੰਡ ਵਿੱਚ ਬੇਨਿਯਮੀਆਂ ਦੇ ਦੋਸ਼ ਲਗਾਏ । ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮੰਗ ਅਨੁਸਾਰ ਖਾਦ ਨਹੀਂ ਮਿਲ ਰਹੀ। ਸਰਕਾਰਾਂ ਦੀ ਅਣਗਹਿਲੀ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕਿਸਾਨਾਂ ਨੇ ਆਧਾਰ ਕਾਰਡ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।

 

- Advertisement -

  ਕਣਕ ਦੀ ਬਿਜਾਈ ਲਈ ਲੋੜੀਂਦੇ ਡੀਏਪੀ ਦੇ ਕਈ ਦਿਨਾਂ ਬਾਅਦ ਐਤਵਾਰ ਸਵੇਰੇ 2600 ਮੀਟ੍ਰਿਕ ਟਨ ਦਾ ਰੈਕ ਪਹੁੰਚਿਆ ਸੀ। ਡੀਏਪੀ ਦੀ ਭਾਰੀ ਘਾਟ ਕਾਰਨ ਕਿਸੇ ਵੀ ਹੰਗਾਮੇ ਨੂੰ ਦੇਖਦੇ ਹੋਏ ਰੇਲਵੇ ਸਟੇਸ਼ਨ ’ਤੇ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਸਨ।

 

 

    ਪੰਜਾਬ ਦੇ ਖੇਤੀਬਾਡ਼ੀ ਮੰਤਰੀ ਕਾਕਾ ਰਣਦੀਪ ਸਿੰਘ ਨੇ ਖਾਦਾਂ ਦੀ ਕਮੀ ਨੂੰ ਲੈ ਕੇ ਕੇਂਦਰ ਸਰਕਾਰ ‘ਤੇ ਵੱਡਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਪੰਜਾਬ ਵਿੱਚ ਬਾਕੀ ਰਾਜਾਂ ਨਾਲੋਂ ਘੱਟ ਖਾਦ ਭੇਜੀ ਜਾ ਰਹੀ ਹੈ।

- Advertisement -

ਉਨ੍ਹਾਂ ਕਿਹਾ ਕਿ ਡੀ.ਏ.ਪੀ. ਖਾਦ ਸੰਕਟ ਪੰਜਾਬ ਵਿੱਚ ਹੀ ਨਹੀਂ ਪੂਰੇ ਦੇਸ਼ ਵਿੱਚ ਹੈ। ਉਨ੍ਹਾਂ ਕਿਹਾ ਕਿ ਮੈਂ ਖੁਦ ਇਹ ਮੁੱਦਾ ਕੇਂਦਰ ਕੋਲ ਉਠਾਇਆ ਹੈ, ਜਲਦੀ ਹੀ ਡੀਏਪੀ ਸੰਕਟ ਖਤਮ ਹੋ ਜਾਵੇਗਾ। ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਕੇਂਦਰ ਵੱਲੋਂ 2.56 ਲੱਖ ਮੀਟ੍ਰਿਕ ਟਨ ਡੀ.ਏ.ਪੀ. ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਹਾਲਾਂਕਿ ਸੂਬੇ ਨੂੰ ਕੁੱਲ 5.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਦੀ ਲੋੜ ਹੈ।

Share this Article
Leave a comment