ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਅੱਜ ਦੇਸ਼ ਭਰ ਵਿੱਚ ਧਰਨੇ ਦਾ ਐਲਾਨ

TeamGlobalPunjab
2 Min Read

ਨਵੀਂ ਦਿੱਲੀ: ਕਿਸਾਨ ਅੰਦੋਲਨ ਦੇ 11 ਮਹੀਨੇ ਪੂਰੇ ਹੋਣ ‘ਤੇ ਸੰਯੁਕਤ ਕਿਸਾਨ ਮੋਰਚਾ (ਐੱਸ. ਕੇ. ਐੱਮ.) ਨੇ ਮੰਗਲਵਾਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਤਹਿਸੀਲ ਅਤੇ ਜ਼ਿਲਾ ਹੈੱਡਕੁਆਰਟਰਾਂ ‘ਤੇ ਦੇਸ਼ ਵਿਆਪੀ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਹੈ। ਇਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਲਖੀਮਪੁਰ ਖੀਰੀ ਕਾਂਡ ਦੇ  ਦੋਸ਼ੀ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਦੀ ਗ੍ਰਿਫਤਾਰੀ ਅਤੇ ਬਰਖਾਸਤਗੀ ਦੀ ਮੰਗ ਅਤੇ ਇਸ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕਰਵਾਉਣ ਦੀ ਮੰਗ ਕੀਤੀ। ਇਨ੍ਹਾਂ ਮੰਗਾਂ ਨੂੰ ਲੈ ਕੇ ਕਿਸਾਨ ਮੋਰਚਾ ਵੱਲੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮੰਗ ਪੱਤਰ ਭੇਜਿਆ ਜਾਵੇਗਾ।ਐੱਸ. ਕੇ. ਐੱਮ. ਨੇ ਕਿਹਾ, “ਪ੍ਰਦਰਸ਼ਨ ਭਾਰਤ ਦੇ ਰਾਸ਼ਟਰਪਤੀ ਨੂੰ ਸੰਬੋਧਿਤ ਇੱਕ ਮੈਮੋਰੰਡਮ ਦੇ ਨਾਲ ਖਤਮ ਹੋਵੇਗਾ, ਜੋ ਕਿ ਜ਼ਿਲ੍ਹਾ ਕੁਲੈਕਟਰਾਂ / ਮੈਜਿਸਟਰੇਟਾਂ ਦੁਆਰਾ ਪੇਸ਼ ਕੀਤਾ ਜਾਵੇਗਾ।

ਰਾਸ਼ਟਰਪਤੀ ਕੋਵਿੰਦ ਨੂੰ ਭੇਜੇ ਜਾਣ ਵਾਲੇ ਮੈਮੋਰੰਡਮ ਵਿੱਚ ਲਿਖਿਆ ਹੈ- “3 ਅਕਤੂਬਰ 2021 ਨੂੰ ਹੋਏ ਲਖੀਮਪੁਰ ਖੀਰੀ ਕਿਸਾਨ ਕਤਲੇਆਮ ਦੀ ਜਾਂਚ ਜਿਸ ਤਰੀਕੇ ਨਾਲ ਕੀਤੀ ਜਾ ਰਹੀ ਹੈ (ਜਿਸ ਤੋਂ ਬਾਅਦ 3 ਹਫ਼ਤੇ ਤੋਂ ਵੱਧ ਸਮਾਂ ਬੀਤ ਗਿਆ ਹੈ) ਨੇ ਪੂਰੇ ਦੇਸ਼ ਨੂੰ ਨਿਰਾਸ਼ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਸੁਪਰੀਮ ਕੋਰਟ ਪਹਿਲਾਂ ਹੀ ਕਈ ਪ੍ਰਤੀਕੂਲ ਟਿੱਪਣੀਆਂ ਕਰ ਚੁੱਕੀ ਹੈ।

ਦੱਸ ਦਈਏ ਕਿ ਉੱਤਰ-ਮੱਧ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਮੰਤਰੀ ਦੇ ਕਾਫਲੇ ‘ਚ ਸ਼ਾਮਲ ਇਕ ਵਾਹਨ ਨੇ ਕਥਿਤ ਤੌਰ ‘ਤੇ ਉਨ੍ਹਾਂ ਨੂੰ ਕੁਚਲ ਦਿੱਤਾ। ਹਾਲਾਂਕਿ, ਅਜੈ ਮਿਸ਼ਰਾ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਮੌਕੇ ‘ਤੇ ਮੌਜੂਦ ਨਹੀਂ ਸੀ। ਆਸ਼ੀਸ਼ ਨੇ ਵੀ ਇਹੀ ਗੱਲ ਦੁਹਰਾਈ ਅਤੇ ਦੋਸ਼ਾਂ ਤੋਂ ਇਨਕਾਰ ਕੀਤਾ। ਬਾਅਦ ‘ਚ ਇਸ ਮਾਮਲੇ ‘ਚ ਆਸ਼ੀਸ਼ ਮਿਸ਼ਰਾ ਸਮੇਤ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

Share this Article
Leave a comment