ਕਿਸਾਨਾਂ ਦੇ ਦਿੱਲੀ ਚਲੋ ਮਾਰਚ ਨੂੰ ਦੇਖਦਿਆਂ ਪੂਰੀ ਰਾਜਧਾਨੀ ‘ਚ ਧਾਰਾ 144 ਲਾਗੂ

Global Team
2 Min Read

ਨਵੀਂ ਦਿੱਲੀ:  ਕਿਸਾਨਾਂ ਅੰਦੋਲਨ ਨੂੰ ਦੇਖਦਿਆਂ ਪੂਰੀ ਦਿੱਲੀ ‘ਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਇਸ ਦੌਰਾਨ ਦਿੱਲੀ ‘ਚ ਟਰੈਕਟਰ ਟਰਾਲੀ ਲਿਆਉਣ, ਸੜਕ ਜਾਮ ਕਰਨ, ਲਾਊਡ ਸਪੀਕਰਾਂ ਦੀ ਵਰਤੋਂ ਕਰਨ ‘ਤੇ ਵੀ ਪਾਬੰਦੀ ਰਹੇਗੀ। ਇਹ ਹੁਕਮ 12 ਮਾਰਚ ਤਕ ਲਾਗੂ ਰਹਿਣਗੇ।

ਦਿੱਲੀ ਪੁਲਿਸ ਕਮਿਸ਼ਨਰ ਸੰਜੇ ਅਰੋੜਾ ਵਲੋਂ ਜਾਰੀ ਹੁਕਮਾਂ ਅਨੁਸਾਰ ਕੌਮੀ ਰਾਜਧਾਨੀ ਵਿਚ ਟਰੈਕਟਰਾਂ ਦੇ ਦਾਖ਼ਲੇ ‘ਤੇ ਵੀ ਪਾਬੰਦੀ ਹੈ। ਬੰਦੂਕਾਂ ਅਤੇ ਜਲਣਸ਼ੀਲ ਸਮੱਗਰੀ ਦੇ ਨਾਲ-ਨਾਲ ਇੱਟਾਂ ਅਤੇ ਪੱਥਰ ਵਰਗੇ ਅਸਥਾਈ ਹਥਿਆਰਾਂ ਨੂੰ ਲੈ ਕੇ ਜਾਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਦਰਅਸਲ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਦੀਆਂ ਜ਼ਿਆਦਾਤਰ ਕਿਸਾਨ ਜਥੇਬੰਦੀਆਂ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਅਪਣੀਆਂ ਮੰਗਾਂ ਮੰਨਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ 13 ਫਰਵਰੀ ਨੂੰ ‘ਦਿੱਲੀ ਚੱਲੋ ਮਾਰਚ’ ਦਾ ਸੱਦਾ ਦਿਤਾ ਹੈ, ਜਿਸ ਤਹਿਤ ਇਹ ਸਾਰੇ ਕਿਸਾਨ ਦਿੱਲੀ ਆਉਣ ਵਾਲੇ ਹਨ।

ਦਿੱਲੀ ਪੁਲਿਸ ਦੇ ਹੁਕਮਾਂ ਅਨੁਸਾਰ ਪੈਟਰੋਲ ਅਤੇ ਸੋਡੇ ਦੀਆਂ ਬੋਤਲਾਂ ਇਕੱਠੀਆਂ ਕਰਨ ‘ਤੇ ਮੁਕੰਮਲ ਪਾਬੰਦੀ ਹੈ। 12 ਫਰਵਰੀ ਤੋਂ 12 ਮਾਰਚ ਤਕ ਲਾਊਡ ਸਪੀਕਰਾਂ ਦੀ ਵਰਤੋਂ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਧਾਰਾ 144 ਦੀ ਉਲੰਘਣਾ ਕਰਨ ਵਾਲਿਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਹੁਕਮ ਵੀ ਦਿਤੇ ਗਏ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment