ਪਟਿਆਲਾ: ਇੱਕ ਪਾਸੇ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਦੇ ਲਈ ਕੇਂਦਰ ਸਰਕਾਰ ਖਿਲਾਫ਼ ਨਿੱਤਰੇ ਹਨ ਤਾਂ ਦੂਜੇ ਪਾਸੇ ਪੰਜਾਬ ਦੇ ਅੰਦਰ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਨਿਰਮਾਣ ਨੂੰ ਲੈ ਕੇ ਵੀ ਕਿਸਾਨ ਵਿਰੋਧ ਕਰ ਰਹੇ ਹਨ।
ਜਿਸ ਤਹਿਤ ਹਾਈਵੇਅ ਲਈ ਜ਼ਮੀਨਾਂ ਐਕੁਆਇਰ ਕਰਨ ਦੇ ਮੁੱਦੇ ਨੂੰ ਲੈ ਕੇ ਪਟਿਆਲਾ ਵਿੱਚ ਕਿਸਾਨਾਂ ਵੱਲੋਂ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਵੱਲੋਂ ਬਾਹਰਵਾਰ ਸੰਗਰੂਰ ਰੋਡ ’ਤੇ ਪਸਿਆਣਾ ਚੌਕ ‘ਤੇ ਬੀਤੇ ਦਿਨ ਤੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਕਿਸਾਨਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਜਿਵੇਂ ਹੀ ਚਾਲੇ ਪਾਏ ਤਾਂ ਰਸਤੇ ਵਿੱਚ ਪੰਜਾਬ ਪੁਲਿਸ ਨੇ ਬੈਰੀਕੇਡ ਲਗਾ ਲਏ। ਪੁਲੀਸ ਨੇ ਪਟਿਆਲਾ ਸ਼ਹਿਰ ਤੋਂ ਅੱਠ ਕਿਲੋਮੀਟਰ ਦੂਰ ਪਸਿਆਣਾ ਕੈਂਚੀਆਂ ’ਤੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕ ਲਿਆ। ਜਿਸ ਤੋਂ ਬਾਅਦ ਕਿਸਾਨ ਪੁਲਿਸ ਦੇ ਬੈਰੀਕੇਡ ਤੋੜ ਕੇ ਪਟਿਆਲਾ ਸ਼ਹਿਰ ਵੱਲ ਨੂੰ ਤੁਰ ਪਏ।