ਤਰਨਤਾਰਨ: ਦਿੱਲੀ ਦੀਆਂ ਬਰੂਹਾਂ ‘ਤੇ ਆਪਣਾ ਧਰਨਾ ਸਸਪੈਂਡ ਕਰਨ ਤੋਂ ਬਾਅਦ ਹੁਣ ਕਿਸਾਨਾਂ ਨੇ ਕਈ ਮੰਗਾਂ ਨੂੰ ਲੈ ਕੇ ਤਰਨਤਾਰਨ ‘ਚ ਰੇਲਵੇ ਸਟੇਸ਼ਨ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ। ਕਿਸਾਨਾਂ ਦਾ ਕਹਿਣਾ ਕਿ ਜਿਸ ਤਰ੍ਹਾਂ ਦਿੱਲੀ ‘ਤੇ ਕਿਸਾਨਾਂ ਨੇ ਜਿੱਤ ਪ੍ਰਾਪਤ ਕੀਤੀ ਹੈ ਉਸੇ ਤਰ੍ਹਾਂ ਹੀ ਹੁਣ ਪੰਜਾਬ ‘ਚ ਵੀ ਕਿਸਾਨ ਜਿੱਤ ਪ੍ਰਾਪਤ ਕਰਨਗੇ ਰੇਲਵੇ ਸਟੇਸ਼ਨਾਂ ਤੇ ਜ਼ਾਰੀ ਧਰਨੇ ਦੇ ਕਾਰਨ ਕਈ ਟਰੇਨਾਂ ਨੂੰ ਵੀ ਰੱਦ ਕਰਨਾ ਪਿਆ।
ਕਿਸਾਨਾਂ ਦਾ ਕਹਿਣਾ ਹੈਿ ਕਿ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਸਾਰੇ ਝੂਠ ਬੋਲੇ ਕਿ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਾਂਗੇ, ਪਰ ਕੀਤਾ ਕੁਝ ਵੀ ਨਹੀਂ ਤੇ ਹੁਣ ਚਰਨਜੀਤ ਸਿੰਘ ਚੰਨੀ ਆਏ ਹਨ। ਇਹ ਵੀ ਉਸੇ ਤਰਾਂ ਹੀ ਝੂਠ ਬੋਲ ਰਹੇ ਨੇ ਕਿਸਾਨਾ ਨੇ ਕਿਹਾ ਕਿ ਮੀਂਹ ਹਨੇਰੀ ਦੌਰਾਨ ਵੀ ਧਰਨਾ ਕਿਸਾਨਾ ਦਾ ਧਰਨਾ ਜਾਰੀ ਰਹੇਗਾ।
ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਕਿਸਾਨਾਂ ਨੇ ਪਿਛਲੇ ਇਕ ਸਾਲ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨੇ ਪ੍ਰਦਰਸ਼ਨ ਕੀਤੇ। ਕਿਸਾਨਾਂ ਦੀ ਇਹ ਮੰਗ ਸੀ ਕਿ ਖੇਤੀ ਕਾਨੂੰਨਾਂ ਨੂੰ ਕੇਂਦਰ ਸਰਕਾਰ ਰੱਦ ਕਰੇ ਪਰ ਕੇਂਦਰ ਸਰਕਾਰ ਦਾ ਕਹਿਣਾ ਸੀ ਕਿ ਨਵੇਂ ਖੇਤੀਬਾੜੀ ਕਾਨੂੰਨ ਕਿਸਾਨਾਂ ਦੀ ਭਲਾਈ ਦੇ ਲਈ ਹੀ ਲਿਆਂਦੇ ਗਏ ਹਨ, ਪਰ ਹੁਣ ਕੇਂਦਰ ਸਰਕਾਰ ਨੇ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈ ਲਏ ਤੇ ਕਿਸਾਨਾਂ ਨੇ ਵੀ ਦਿੱਲੀ ਦੀਆਂ ਸਰਹੱਦਾ ਤੋਂ ਇੱਕ ਮਹੀਨੇ ਦੇ ਲਈ ਆਪਣੇ ਧਰਨੇ ਨੂੰ ਸਸਪੈਂਡ ਕਰ ਦਿੱਤਾ ਸੀ।