ਚੰਡੀਗੜ੍ਹ: ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਜਾ ਦਿਨ ਹੈ। ਕਿਸਾਨ ਸ਼ੰਭੂ ਅਤੇ ਖਨੌਰੀ ਸਰਹੱਦ ਤੋਂ ਹਰਿਆਣਾ ‘ਚ ਦਾਖਲ ਹੋਣ ਦੇ ਯਤਨ ਜਾਰੀ ਹਨ। ਦਿੱਲੀ ਬਾਰਡਰ ‘ਤੇ ਅੱਜ ਵੀ ਆਵਾਜਾਈ ਜਾਮ ਹੈ। ਕਿਸਾਨ ਮਜ਼ਦੂਰ ਮੋਰਚਾ ਦੇ ਕੋਆਰਡੀਨੇਟਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕਿਸੇ ਵੀ ਹਾਲਤ ਵਿੱਚ ਦਿੱਲੀ ਜਾਣਗੇ।
ਇਸ ਦੇ ਨਾਲ ਹੀ ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਦੀ ਪਾਬੰਦੀ 15 ਫਰਵਰੀ ਦੀ ਅੱਧੀ ਰਾਤ 12 ਵਜੇ ਤੱਕ ਵਧਾ ਦਿੱਤੀ ਗਈ ਹੈ। ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ, ਸਿਰਸਾ ਵਿੱਚ ਇਹ ਪਾਬੰਦੀ ਲਾਗੂ ਰਹੇਗੀ।
13 ਫਰਵਰੀ ਨੂੰ ਕਿਸਾਨਾਂ ਨੇ ਪੰਜਾਬ ਤੋਂ ਹਰਿਆਣਾ ਤੱਕ ਮਾਰਚ ਕੀਤਾ ਸੀ। ਦੁਪਹਿਰ ਕਰੀਬ 12 ਵਜੇ ਕਿਸਾਨ ਇਕੱਠੇ ਹੋ ਕੇ ਪੰਜਾਬ-ਹਰਿਆਣਾ ਦੇ ਸ਼ੰਭੂ, ਖਨੌਰੀ ਅਤੇ ਡੱਬਵਾਲੀ ਬਾਰਡਰ ‘ਤੇ ਪਹੁੰਚੇ। ਜ਼ਿਆਦਾਤਰ ਕਿਸਾਨ ਸ਼ੰਭੂ ਬਾਰਡਰ ‘ਤੇ ਪਹੁੰਚ ਗਏ। ਜਿਵੇਂ ਹੀ ਕਿਸਾਨ ਇੱਥੇ ਪੁੱਜੇ ਤਾਂ ਹਰਿਆਣਾ ਪੁਲਿਸ ਨੇ ਹੰਝੂ ਗੈਸ ਦੇ ਗੋਲੇ ਛੱਡਣੇ ਸ਼ੁਰੂ ਕਰ ਦਿੱਤੇ।
ਮਸ਼ੀਨ ਦੀ ਰੇਂਜ ਘੱਟ ਹੋਣ ‘ਤੇ ਡਰੋਨ ਰਾਹੀਂ ਹੰਝੂ ਗੈਸ ਛੱਡੀ ਗਈ ਤੇ ਕਿਸਾਨਾਂ ਨੇ ਇਸ ਨਾਲ ਨਜਿੱਠਣ ਲਈ ਖੇਤਾਂ ਵਿੱਚ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਲਈ ਸਪਰੇਅ ਮਸ਼ੀਨਾਂ ਮੰਗਵਾਈਆਂ ਹਨ। ਇਸ ਤੋਂ ਇਲਾਵਾ ਹਾਈਵੇਅ ‘ਤੇ ਬੋਰੀਆਂ ਨੂੰ ਗਿੱਲਾ ਰੱਖਿਆ ਗਿਆ ਹੈ, ਤਾਂ ਜੋ ਹੰਝੂ ਗੈਸ ਦੇ ਗੋਲਿਆਂ ਤੋਂ ਨਿਕਲਣ ਵਾਲੇ ਧੂੰਏਂ ਦੇ ਪ੍ਰਭਾਵ ਨੂੰ ਤੁਰੰਤ ਘਟਾਇਆ ਜਾ ਸਕੇ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।