ਨਵੀਂ ਦਿੱਲੀ: ਦਿੱਲੀ ਦੀਆਂ ਸਰਹੱਦਾਂ ‘ਤੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਵਧਦਾ ਜਾ ਰਿਹਾ ਹੈ। ਲੋਹੜੀ ਦੇ ਤਿਉਹਾਰ ਮੌਕੇ ਅੱਜ ਵੱਡੀ ਗਿਣਤੀ ‘ਚ ਕਿਸਾਨ ਦਿੱਲੀ ਨੂੰ ਕੂਚ ਕਰ ਰਹੇ ਹਨ। ਕਿਸਾਨ ਜਥੇਬੰਦੀਆਂ ਨੇ ਲੋਹੜੀ ਦੇ ਤਿਓਹਾਰ ਦੌਰਾਨ ਤਿੰਨ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜ ਕੇ ਮਨਾਉਣ ਦੀ ਅਪੀਲ ਕੀਤੀ ਸੀ। ਜਿਸ ਦੇ ਤਹਿਤ ਅੱਜ ਸ਼ਾਮ ਨੂੰ ਦਿੱਲੀ ਦੀਆਂ ਸਰਹੱਦਾਂ ਤੇ ਅੱਗ ਬਾਲ ਕੇ ਉਸ ਵਿੱਚ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾਵੇਗੀ।
ਉਧਰ ਪੰਜਾਬ ਹਰਿਆਣਾ ਵਿੱਚ ਵੀ ਕਿਸਾਨਾਂ ਨੇ ਪੂਰੀ ਤਿਆਰੀ ਕਰ ਲਈ ਹੈ। ਸ਼ਾਮ ਵੇਲੇ ਵੱਡੀ ਗਿਣਤੀ ‘ਚ ਪਿੰਡ ਪੱਧਰ ‘ਤੇ ਲੋਕ ਇਕੱਠੇ ਹੋ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਨਗੇ ਤੇ ਕਾਨੂੰਨ ਦੀਆਂ ਕਾਪੀਆਂ ਸਾੜਨਗੇ।
ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ 26 ਜਨਵਰੀ ਨੂੰ ਦਿੱਲੀ ਵਿੱਚ ਵੱਧ ਤੋਂ ਵੱਧ ਟਰੈਕਟਰ ਲੈ ਕੇ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਦਿਨ ਕਿਸਾਨਾਂ ਨੇ ਦਿੱਲੀ ਦੀਆਂ ਸੜਕਾਂ ‘ਤੇ ਪਰੇਡ ਕਰਨ ਦਾ ਐਲਾਨ ਕੀਤਾ ਹੈ। ਜਿਸ ਦੀਆਂ ਤਿਆਰੀਆਂ ਵੀ ਪੰਜਾਬ ‘ਚ ਪੂਰੇ ਜ਼ੋਰਾਂ ਸ਼ੋਰਾਂ ਨਾਲ ਕੀਤੀ।