ਵੱਡੇ ਅੰਦੋਲਨ ਲਈ ਤਿਆਰ ਰਹਿਣ ਕਿਸਾਨ : ਰਾਕੇਸ਼ ਟਿਕੈਤ

Rajneet Kaur
1 Min Read

ਜਲੰਧਰ:  ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਜਲੰਧਰ ਪਹੁੰਚੇ ਹਨ।  ਟਿਕੈਤ ਨੇ ਕਿਹਾ ਕਿ  ਸਰਕਾਰਾਂ ਅਜੇ ਵੀ ਕਿਸਾਨਾਂ ਨੂੰ ਧੋਖਾ ਦੇ ਰਹੀਆਂ ਹਨ।ਸਰਕਾਰ ਆਪਣੇ ਵਾਅਦਿਆਂ ਤੋਂ ਮੁੱਕਰ ਗਈ ਹੈ। ਇਸ ਲਈ ਅੰਦੋਲਨ ਤਾਂ ਹੋਵੇਗਾ ਤੇ ਬੜੇ ਵੱਡੇ ਪੱਧਰ ‘ਤੇ ਹੋਵੇਗਾ।

ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਜਾਅਲਸਾਜ਼ ਹੈ ਅਤੇ ਬੇਈਮਾਨ ਹੈ ਜੋ ਦੇਸ਼ ਦੇ ਇਤਿਹਾਸ ਨੂੰ ਬਦਲਣਾ ਚਾਹੁੰਦੀ ਹੈ।ਸਰਕਾਰ ਸੰਯੁਕਤ ਕਿਸਾਨ ਮੋਰਚੇ ਨੂੰ ਦੋ ਫਾੜ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਿੰਘੂ ਬਾਰਡਰ ਜਾਣ ਦਾ ਹਾਲੇ ਕੋਈ ਵੀ ਪਲਾਨ ਨਹੀਂ ਹੈ ਪਰ ਫਿਰ ਵੀ ਕਿਸਾਨ ਇੱਕ ਵੱਡੇ ਅੰਦੋਲਨ ਲਈ ਤਿਆਰ ਰਹਿਣ। ਸਮਾਂ ਆਉਣ ਤੇ ਇਸ ਦਾ ਸਥਾਨ ਵੀ ਦੱਸ ਦਿੱਤਾ ਜਾਵੇਗਾ। ਟਿਕੈਤ ਨੇ ਕਿਹਾ ਕਿ ਇਸ ਵਾਰ ਆਉਣ ਵਾਲੇ ਵੱਡੇ ਅੰਦੋਲਨ ਵਿੱਚ ਇਕੱਲੇ ਕਿਸਾਨ ਹੀ ਨਹੀਂ ਬਲਕਿ ਦੇਸ਼ ਦੇ ਨੌਜਵਾਨ ਬਜ਼ੁਰਗ ਸਭ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਅੰਦੋਲਨ ਦੇ ਰਾਹ ਚੱਲੇਗਾ।  ਇਸ ਸਰਕਾਰ ਨੇ ਵੱਡੀਆਂ-ਵੱਡੀਆਂ ਸਰਕਾਰ ਤੋੜ ਦਿੱਤੀਆਂ ਹਨ, ਸੰਯੁਕਤ ਕਿਸਾਨ ਮੋਰਚਾ ਤਾਂ ਹੈ ਹੀ ਕੀ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

 

- Advertisement -

Share this Article
Leave a comment