ਦੁਸ਼ਯੰਤ ਚੌਟਾਲਾ ਦੇ ਕਾਫਲੇ ਸਾਹਮਣੇ ਪਹੁੰਚੇ ਕਿਸਾਨ, ਕੀਤੀ ਜ਼ਬਰਦਸਤ ਨਾਅਰੇਬਾਜ਼ੀ

TeamGlobalPunjab
1 Min Read

ਪਾਣੀਪਤ: ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਪੰਜਾਬ ਅਤੇ ਹਰਿਆਣਾ ਵਿੱਚ ਬੀਜੇਪੀ ਲੀਡਰਾਂ ਦਾ ਘਿਰਾਓ ਵੀ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹਰਿਆਣਾ ਵਿੱਚ ਕਿਸਾਨਾਂ ਵੱਲੋਂ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦਾ ਵੀ ਘਿਰਾਓ ਕੀਤਾ ਗਿਆ। ਕਿਸਾਨਾਂ ਨੇ ਬੀਜੇਪੀ, ਜੇਜੇਪੀ ਅਤੇ ਦੁਸ਼ਯੰਤ ਚੌਟਾਲਾ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਉਪ ਮੁੱਖ ਮੰਤਰੀ ਨੂੰ ਕਾਲੀਆਂ ਝੰਡੀਆਂ ਦਿਖਾਈਆਂ।

ਇਹ ਘਟਨਾ ਪਾਣੀਪਤ ਦੀ ਹੈ ਜਿਥੇ ਦੁਸ਼ਯੰਤ ਚੌਟਾਲਾ ਮਿੰਨੀ ਸੈਕਟਰੀਏਟ ਪਹੁੰਚੇ ਸਨ। ਜਿਵੇਂ ਹੀ ਕਿਸਾਨਾਂ ਨੂੰ ਦੁਸ਼ਯੰਤ ਚੌਟਾਲਾ ਦੀ ਆਮਦ ਦਾ ਪਤਾ ਲੱਗਿਆ ਤਾਂ ਵੱਡੀ ਤਦਾਦ ਵਿਚ ਕਿਸਾਨ ਮਿੰਨੀ ਸੈਕਟਰੀਏਟ ਦੇ ਸਾਹਮਣੇ ਬਣੇ ਫਲਾਈਓਵਰ ਹੇਠਾਂ ਪਹੁੰਚ ਗਏ।

ਇੱਥੋਂ ਦੁਸ਼ਯੰਤ ਚੌਟਾਲਾ ਦੇ ਨਿਕਲ ਰਹੇ ਕਾਫ਼ਲੇ ਸਾਹਮਣੇ ਕਿਸਾਨਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੂੰ ਕਾਲੀਆਂ ਝੰਡੀਆਂ ਦਿਖਾਈਆਂ। ਕਿਸਾਨ ਲਗਾਤਾਰ ਨਾਅਰੇਬਾਜ਼ੀ ਕਰ ਰਹੇ ਸਨ ਕਿ ਦੁਸ਼ਯੰਤ ਚੌਟਾਲਾ ‘ਗੋ ਬੈਕ’। ਇਸ ਤੋਂ ਇਲਾਵਾ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਹਰਿਆਣਾ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Share this Article
Leave a comment