ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਜਾਰੀ, ਪੰਜਾਬ ਸਰਕਾਰ ਨੂੰ ਦਿੱਤੀ ਇਹ ਚੇਤਾਵਨੀ

Rajneet Kaur
2 Min Read

ਚੰਡੀਗੜ੍ਹ:  ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਕਿਸਾਨਾਂ ਦਾ ਧਰਨਾ ਜਾਰੀ ਹੈ। ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀ ਮੰਗ ਲੈ ਕੇ ਮੰਗਲਵਾਰ ਨੂੰ ਜਲੰਧਰ-ਲੁਧਿਆਣਾ ਕੌਮੀ ਮਾਰਗ ’ਤੇ ਪੈਂਦੇ ਪਿੰਡ ਧੰਨੋਵਾਲੀ ਵਿਖੇ ਕਿਸਾਨਾਂ ਵੱਲੋਂ ਧਰਨਾ ਦਿਤਾ ਜਾ ਰਿਹਾ ਹੈ। ਫਿਲਹਾਲ ਸਰਵਿਸ ਲਾਈਨਾਂ ਚੱਲਣ ਕਾਰਨ ਵਾਹਨ ਆ-ਜਾ ਰਹੇ ਹਨ। ਜਲੰਧਰ ਪ੍ਰਸ਼ਾਸਨ ਵੱਲੋਂ ਕਈ ਰੂਟ ਵੀ ਡਾਈਵਰਟ ਕਰ ਦਿੱਤੇ ਗਏ ਹਨ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਦੌਰਾਨ ਅੱਜ ਸ਼ਾਮ ਨੂੰ ਕਿਸਾਨਾਂ  ਦੀ ਸਰਕਾਰ ਨਾਲ  ਮੀਟਿੰਗ ਹੋਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਨਾਲ ਮੀਟਿੰਗ ਨਾ ਹੋਈ ਤਾਂ ਕਿਸਾਨ ਜਲੰਧਰ ਦੇ ਧਨੋਵਾਲੀ ਨੇੜੇ ਰੇਲਾਂ ਵੀ ਰੋਕ ਦੇਣਗੇ। ਇਹ ਫੈਸਲਾ ਦੇਰ ਰਾਤ ਕਿਸਾਨਾਂ ਦੀ ਮੀਟਿੰਗ ਵਿੱਚ ਲਿਆ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਧਰਨਾ ਖਤਮ ਨਹੀਂ ਕੀਤਾ ਜਾਵੇਗਾ।

ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। ਕਿਸਾਨਾਂ ’ਚ ਇਸ ਗੱਲ ਨੂੰ ਲੈ ਕੇ ਵੀ ਰੋਸ ਹੈ ਕਿ 21 ਨਵੰਬਰ ਤਕ ਸਰਕਾਰ ਨੇ ਖੰਡ ਮਿੱਲਾਂ ਚਾਲੂ ਨਹੀਂ ਕੀਤੀਆ। ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀਨੰਗਲ ਤੇ ਦੋਆਬਾ ਕਿਸਾਨ ਕਮੇਟੀ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਧਰਨੇ ਨਾਲ ਲੋਕਾਂ ਨੂੰ ਦਰਪੇਸ਼ ਦਿੱਕਤਾਂ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਸਰਕਾਰ ਨੇ ਉਨ੍ਹਾਂ ਨੂੰ ਅਜਿਹਾ ਕਦਮ ਚੁੱਕਣ ਲਈ ਮਜਬੂਰ ਕੀਤਾ ਹੈ। ਉਨ੍ਹਾਂ ਕਿਹਾ ਕਿ ਜੇਕਰ 22 ਨਵੰਬਰ ਦੀ ਸ਼ੂਗਰਫੈੱਡ ਕੰਟਰੋਲ ਬੋਰਡ ਦੀ ਮੀਟਿੰਗ ’ਚ ਗੰਨਾ ਉਤਪਾਦਕਾਂ ਦੀਆ ਮੰਗਾਂ ਨਾ ਮੰਨੀਆ ਗਈਆ ਤਾਂ ਇਹ ਧਰਨਾ ਅਣਮਿੱਥੇ ਸਮੇਂ ਤਕ ਜਾਰੀ ਰਹੇਗਾ।

- Advertisement -

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment